ਚੰਡੀਗੜ੍ਹ, 17 ਜੂਨ, 2024: ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ (Railway stations) ਨੂੰ ਮਿਲੀ ਧਮਕੀ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ | ਜਿਸ ਤੋਂ ਬਾਅਦ ਸੂਬੇ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਰੇਲਵੇ ਸਟੇਸ਼ਨਾਂ ‘ਤੇ ਜਿੱਥੇ ਹਰ ਯਾਤਰੀ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਹੀ ਪੁਲਿਸ ਵੱਲੋਂ ਰੇਲ ਗੱਡੀਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਛੋਟੇ ਤੋਂ ਵੱਡੇ ਸਟੇਸ਼ਨਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਜੰਮੂ-ਕਸ਼ਮੀਰ ਦੇ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ | ਧਮਕੀ ਭਰੇ ਪੱਤਰ ਵਿੱਚ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਦਾ ਜ਼ਿਕਰ ਕੀਤਾ ਗਿਆ ਹੈ | ਇਸ ਤੋਂ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਅਲਰਟ ‘ਤੇ ਆ ਗਈਆਂ ਹਨ। ਹਰ ਚੀਜ਼ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।