Sikh Gurdwara Act 1925

SGPC ਨੇ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰਨ ਦਾ ਕੀਤਾ ਵਿਰੋਧ

ਚੰਡੀਗੜ੍ਹ, 19 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਗੁਰਦੁਆਰਾ ਐਕਟ 1925 (Sikh Gurdwara Act 1925) ਵਿੱਚ ਸੋਧ ਕਰਨ ਦੇ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਨੇ ਇਸਦਾ ਵਿਰੋਧ ਕੀਤਾ ਹੈ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ ‘ਚ ਸੋਧ ਕਰਨ ਦਾ ਸੂਬਾ ਸਰਕਾਰ ਕੋਲ ਅਧਿਕਾਰ ਨਹੀਂ ਹੈ, ਸਿਰਫ ਸੰਸਦ ਹੀ ਇਸ ਗੁਰਦੁਆਰਾ ਐਕਟ ਵਿੱਚ ਸੋਧ ਕਰ ਸਕਦੀ ਹੈ |

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਧਾਰਮਿਕ ਮੁੱਦੇ ‘ਤੇ ਰਾਜਨੀਤੀ ਨਾ ਕੀਤੀ ਜਾਵੇ, ਗੁਰਬਾਣੀ ਦਾ ਸਿੱਧਾ ਪ੍ਰਸਾਰਣ ਬਿਲਕੁਲ ਮੁਫ਼ਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੀ ਤਰੱਕੀ ਵੱਲ ਧਿਆਨ ਦੇਣ, ਉਨ੍ਹਾਂ ਨੂੰ ਗੁਰਬਾਣੀ ਦੇ ਪ੍ਰਸਾਰਣ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ।

Scroll to Top