July 6, 2024 7:28 pm
Delhi

ਦਿੱਲੀ ‘ਚ ਗ੍ਰਿਫ਼ਤਾਰ ਸ਼ਾਰਪ ਸ਼ੂਟਰਾਂ ਨੂੰ ਦਿੱਤਾ ਸੀ ਗਾਇਕ ਐਲੀ ਮਾਂਗਟ ਦੇ ਕਤਲ ਦਾ ਕੰਮ: ਦਿੱਲੀ ਪੁਲਿਸ ਸਪੈਸ਼ਲ ਸੈੱਲ

ਚੰਡੀਗੜ੍ਹ, 27 ਨਵੰਬਰ 2023: ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿੱਚ ਐਤਵਾਰ ਦੇਰ ਰਾਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਇੱਕ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਸੀ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ।

ਕੈਨੇਡਾ ਸਥਿਤ ਬਦਮਾਸ਼ ਅਰਸ਼ਦੀਪ ਡੱਲਾ ਦੇ ਗਿਰੋਹ ਦੇ ਮੈਂਬਰਾਂ ਨਾਲ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਦਿੱਲੀ ਦੇ ਮਯੂਰ ਵਿਹਾਰ ਇਲਾਕੇ ‘ਚ ਪੁਲਿਸ ਨਾਲ ਮੁਕਾਬਲਾ ਹੋਇਆ ਹੋਈ। ਅਰਸ਼ਦੀਪ ਸਿੰਘ ਡੱਲਾ ਦੇ ਦੋ ਸ਼ਾਰਪ ਸ਼ੂਟਰਾਂ ਰਾਜਪ੍ਰੀਤ ਸਿੰਘ ਰਾਜਾ ਅਤੇ ਵਰਿੰਦਰ ਸਿੰਘ ਵਿੰਮੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਕਾਬਲੇ ਤੋਂ ਬਾਅਦ ਦੋਵਾਂ ਨੂੰ ਅਕਸ਼ਰਧਾਮ ਮੰਦਰ ਰੋਡ ‘ਤੇ ਮਯੂਰ ਵਿਹਾਰ ਸਥਿਤ ਸਮਾਚਾਰ ਅਪਾਰਟਮੈਂਟ ਨੇੜਿਓਂ ਗ੍ਰਿਫਤਾਰ ਕੀਤਾ ਗਿਆ।

ਦੋ ਸ਼ਾਰਪ ਸ਼ੂਟਰਾਂ ਦੀ ਗਿ੍ਫ਼ਤਾਰੀ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ ਐਚ.ਜੀ.ਐਸ. ਧਾਲੀਵਾਲ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਮੁਲਜ਼ਮਾਂ ਨੇ ਪੰਜ ਰਾਉਂਡ ਫਾਇਰ ਕੀਤੇ| ਜਿਨ੍ਹਾਂ ‘ਚੋਂ ਦੋ ਰਾਉਂਡ ਪੁਲਿਸ ਦੀ ਬੁਲੇਟ ਪਰੂਫ਼ ਜੈਕੇਟ ਵਿਚ ਲੱਗੇ। ਜਵਾਬੀ ਕਾਰਵਾਈ ’ਤੇ ਪੁਲਿਸ ਟੀਮ ਨੇ ਮੁਲਜ਼ਮਾਂ ’ਤੇ 6 ਰਾਊਂਡ ਫਾਇਰ ਕੀਤੇ।

ਪੁਲਿਸ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਮੁਲਜ਼ਮਾਂ ਕੋਲੋਂ ਦੋ ਬੰਦੂਕਾਂ ਅਤੇ 13 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇੱਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਦਿੱਲੀ (Delhi) ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਸਾਲ 2023 ਵਿੱਚ ਇਨ੍ਹਾਂ ਦੋਵਾਂ ਸ਼ਾਰਪਸ਼ੂਟਰਾਂ ਨੂੰ ਅਰਸ਼ਦੀਪ ਡੱਲਾ ਵੱਲੋਂ ਪੰਜਾਬੀ ਗਾਇਕ ਐਲੀ ਮਾਂਗਟ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ। ਪਰ ਇਹ ਦੋਵੇਂ ਮਿਸ਼ਨ ਕਾਮਯਾਬ ਨਹੀਂ ਹੋਏ। ਕਿਉਂਕਿ ਉਹ ਘਰ ਨਹੀਂ ਮਿਲਿਆ। ਇਹ ਮਾਮਲਾ ਪੰਜਾਬ ਦੇ ਬਠਿੰਡਾ ਦਾ ਹੈ।