ਚੰਡੀਗੜ੍ਹ, 07 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਹੋਣ ਜਾ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਲਾਨਾ ਚੋਣ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੀ ਪਾਰਟੀ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਹਨਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ ਵਿੱਚ ਉਹਨਾਂ ਦੇ ਕੰਮਕਾਜ ਵਿੱਚ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ।