Site icon TheUnmute.com

ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਨਵਜੋਤ ਸਿੱਧੂ ਖਿਲਾਫ ਚੋਣ ਮੈਦਾਨ ‘ਚ ਉਤਾਰਿਆ

Amritsar East

ਚੰਡੀਗੜ੍ਹ 26 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਬਿਕਰਮ ਮਜੀਠੀਆ (Bikram Majithia) ਅੰਮ੍ਰਿਤਸਰ ਪੂਰਬੀ (Amritsar East) ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਤੁਹਾਨੂੰ ਦਸ ਦਈਏ ਕਿ ਅੰਮ੍ਰਿਤਸਰ ਪੂਰਬੀ (Amritsar East) ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਚੋਣ ਲੜ ਰਹੇ ਹਨ। ਇਸਦੇ ਚਲਦੇ ਹੁਣ ਇਸ ਏਰੀਏ ਤੋਂ ਮਜੀਠੀਆ ਦਾ ਨਾਂਅ ਦੇ ਐਲਾਨ ਕੀਤੇ ਜਾਣ ਮਗਰੋਂ ਅੰਮ੍ਰਿਤਸਰ ਦਾ ਪੂਰਬੀ ਵਿਧਾਨ ਸਭਾ ਹਲਕੇ ਦੀ ਸੀਟ ਪੰਜਾਬ ਦੀ ਸਭ ਤੋਂ ਵੱਧ ਹੌਟ ਸੀਟ ਬਣ ਗਈ ਹੈ।

Exit mobile version