shiromani-akali-dal

ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ‘ਚ ਇੰਨ੍ਹਾ ਚੋਣ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ 28 ਨਵੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਅਬਜ਼ਰਵਰ ਡਾ.ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ, ਨਗਰ ਨਿਗਮ ਚੰਡੀਗੜ੍ਹ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੇ ਚੌਥੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਸੂਚੀ ਜਾਰੀ ਕਰਦਿਆਂ ਪਾਰਟੀ ਦੇ ਬੁਲਾਰੇ ਡਾ: ਦਲਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰ: 8 ਤੋਂ ਹਰਦੀਪ ਸਿੰਘ ਸੱਜਣ, ਵਾਰਡ ਨੰ: 22 ਤੋਂ ਰੀਮਾ ਮਹਾਜਨ, ਵਾਰਡ ਨੰ: 24 ਤੋਂ ਜਗਤਾਰ ਸਿੰਘ ਪੱਪੀ ਅਤੇ ਵਾਰਡ ਨੰ. 33. ਅਤੁਲ ਸ਼ਰਮਾ ਹੋਣਗੇ ਪਾਰਟੀ ਦੇ ਉਮੀਦਵਾਰ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ 13 ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚੋਂ 4 ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਡਾ.ਚੀਮਾ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦੀ ਸੂਚੀ ਵੀ ਇੱਕ-ਦੋ ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ।

Scroll to Top