ਚੰਡੀਗੜ੍ਹ 10 ਸਤੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ (Avtar Singh Hit) ਦਾ ਦੇਹਾਂਤ ਹੋ ਗਿਆ ਹੈ | ਜਥੇਦਾਰ ਅਵਤਾਰ ਸਿੰਘ DSGMC ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾ ਚੁੱਕੇ ਹਨ | ਜਥੇਦਾਰ ਅਵਤਾਰ ਸਿੰਘ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |
ਇਸ ਦੌਰਾਨ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਅਵਤਾਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਪਾਰਟੀ ਅਤੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ |
ਇਸਦੇ ਨਾਲ ਹੀ ਡਾ. ਦਲਜੀਤ ਸਿੰਘ ਚੀਮਾ ਨੇ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਤੇ ਪਰਿਵਾਰ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਹੈ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ |