Shiromani Committee

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ 25 ਅਕਤੂਬਰ 2022: ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਜਗਦੀਪ ਧਨਖੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਮੱਥਾ ਟੇਕਿਆ | ਇਸਦੇ ਨਾਲ ਹੀ ਜਗਦੀਪ ਧਨਖੜ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਰਹੇ | ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸਨਮਾਨਿਤ ਕੀਤਾ |

ਇਸ ਦੌਰਾਨ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਇੱਕ ਮੰਗ ਪੱਤਰ ਸੌਂਪਿਆ | ਇਸ ਮੰਗ ਪੱਤਰ ਵਿਚ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀਆ ਅਪੀਲ ਕੀਤੀ |

SGPC

Scroll to Top