TheUnmute.com

ਭਾਰਤ ਬੰਦ ਨੂੰ ਲੈ ਕੇ ਪੱਛਮੀ ਬੰਗਾਲ, ਚੇੱਨਈ, ਆਂਧਰਾ ਪ੍ਰਦੇਸ਼ ਤੇ ਕੋਲਕਾਤਾ ‘ਚ ਵੀ ਦਿਖਿਆ ਅਸਰ

ਚੰਡੀਗੜ੍ਹ 28 ਮਾਰਚ 2022: ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀ ਸਰਕਾਰ ਦੀ ਯੋਜਨਾ ਦੇ ਵਿਰੋਧ ਅੱਜ ਅਤੇ ਭਲਕੇ ਦੇਸ਼ ਵਿਆਪੀ ਬੈਂਕ ਹੜਤਾਲ (bank strike) ਦਾ ਸੱਦਾ ਦਿੱਤਾ ਹੈ। ਇਸ ਕਾਰਨ ਦੇਸ਼ ‘ਚ ਕਈ ਥਾਵਾਂ ‘ਤੇ ਬੈਂਕ ਬੰਦ ਹਨ ਅਤੇ ਲੋਕਾਂ ਨੂੰ ਬੈਂਕਿੰਗ ਕਾਰੋਬਾਰ ਕਰਵਾਉਣ ‘ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਬੈਂਕਾਂ ਅਤੇ ਕਈ ਉਦਯੋਗਿਕ ਖੇਤਰਾਂ ‘ਚ ਇਸ ਦਾ ਅਸਰ ਦੇਖਣ ਨੂੰ ਮਿਲਿਆ। ਤੁਹਾਨੂੰ ਦੱਸ ਦੇਈਏ ਕਿ ਪੱਛਮੀ ਬੰਗਾਲ ਅਤੇ ਕੇਰਲ ‘ਚ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਬੰਗਾਲ (West Bengal)’ਚ ਹੜਤਾਲ ਦੇ ਮੱਦੇਨਜ਼ਰ ਟਰੇਡ ਯੂਨੀਅਨ ਦੇ ਮੈਂਬਰਾਂ ਨੇ ਕੋਲਕਾਤਾ ਦੇ ਜਾਦਵਪੁਰ ਰੇਲਵੇ ਸਟੇਸ਼ਨ ‘ਤੇ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਰੇਲਵੇ ਟਰੈਕ ਜਾਮ ਕਰ ਦਿੱਤਾ।

bank strike

ਇਸਦੇ ਨਾਲ ਹੀ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ‘ਚ ਵੱਖ-ਵੱਖ ਟਰੇਡ ਯੂਨੀਅਨਾਂ ਸੰਗਠਨਾਂ ਦੇ ਮੈਂਬਰਾਂ ਨੇ PSU ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ‘ਚ ਸੜਕਾਂ ਜਾਮ ਕਰ ਦਿੱਤੀਆਂ ਹਨ । ਚੇਨਈ ‘ਚ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਵਿਆਪੀ ਹੜਤਾਲ ਕਰਕੇ ਸੜਕਾਂ ਜਾਮ ਕਰ ਦਿੱਤੀਆਂ। ਇਸ ਦੇ ਮੱਦੇਨਜ਼ਰ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

Exit mobile version