ਚੰਡੀਗੜ੍ਹ, 2 ਅਗਸਤ 2024: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਬ੍ਰਾਂਚ (Siddwan branch) ਨੂੰ 31 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰਖਦਿਆਂ ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ ‘ਤੇ ਪੁਲਾਂ ਦੀ ਉਸਾਰੀ ਅਤੇ ਨਹਿਰ ਦੀ ਸਫ਼ਾਈ ਦੇ ਕੰਮਾਂ ਨੂੰ ਪੂਰਾ ਕਰਵਾਉਣ ਲਈ 12 ਅਕਤੂਬਰ, 2024 ਤੋਂ 11 ਨਵੰਬਰ, 2024 ਤੱਕ (ਦੋਵੇਂ ਦਿਨਾਂ ਸਮੇਤ) ਕੁੱਲ 31 ਦਿਨਾਂ ਦੀ ਬੰਦੀ ਹੋਵੇਗੀ। ਸਰਕਾਰ ਵੱਲੋਂ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ।
Siddwan branch: 31 ਦਿਨਾਂ ਲਈ ਬੰਦ ਰਹੇਗੀ ਸਰਹਿੰਦ ਨਹਿਰ ‘ਚੋਂ ਨਿਕਲਦੀ ਸਿੱਧਵਾਂ ਬ੍ਰਾਂਚ
