Site icon TheUnmute.com

ਬੰਦੀ ਸਿੱਖਾਂ ਦੀ ਰਿਹਾਈ ਲਈ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ

ਦਸਤਖ਼ਤੀ ਮੁਹਿੰਮ

ਫ਼ਤਹਿਗੜ੍ਹ ਸਾਹਿਬ , 21 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਂਝੇ ਤੌਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਨੂੰ ਲੈ ਕੇ ਹਲਕਾ ਅਮਲੋਹ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਹਲਕੇ ਅੰਦਰ ਪਿੰਡ-ਪਿੰਡ ਅਤੇ ਵਾਰਡ ਪੱਧਰ ‘ਤੇ ਦਸਤਖ਼ਤੀ ਮੁਹਿੰਮ ਤਹਿਤ ਸੰਗਤਾ ਦੇ ਫਾਰਮ ਭਰੇ ਜਾ ਰਹੇ ਹਨ।

ਇਸੇ ਕੜੀ ਤਹਿਤ ਅੱਜ ਦਸਤਖ਼ਤੀ ਮੁਹਿੰਮ ਨੂੰ ਤੇਜ਼ ਕਰਦੇਂ ਹੋਏ ਹਲਕੇ ਦੇ ਪਿੰਡ ਸ਼ਾਹਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਵੱਡੇ ਸਮਾਗਮ ਤਹਿਤ ਜ਼ਿਲ੍ਹਾ ਆਬਜ਼ਰਵਰ ਤੇ ਸਾਬਕਾ ਕੈਬਨਿਟ ਮੰਤਰੀ ਸ ਸੁਰਜੀਤ ਸਿੰਘ ਰੱਖੜਾ ਵੱਲੋਂ ਫ਼ਾਰਮ ਭਰਦੇ ਹੋਏ ਮੁਹਿੰਮ ਨੂੰ ਤੇਜ਼ ਕਰਨ ਲਈ ਸੰਗਤਾਂ ਨੂੰ ਸੰਬੋਧਨ ਵੀ ਕੀਤਾ। ਇਸ ਭਰਵੇਂ ਸਮਾਗ਼ਮ ਨੂੰ ਸਾਬਕਾਂ ਕੈਬਨਿਟ ਮੰਤਰੀ ਸ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨਾਂ ਸਿੱਖ ਕੌਮ ਦੇ ਜਜ਼ਬਾਤਾਂ ਨਾਲ ਖਿਲਵਾੜ ਹੈ।

ਕਿਉਂਕਿ ਜੋ ਬੰਦੀ ਸਿੰਘ ਮਿਲਿਆਂ ਸਜ਼ਾਵਾਂ ਤੋਂ ਡਬਲ ਸਜ਼ਾਵਾਂ ਭੁੱਗਤ ਚੁੱਕੇ ਹਨ ਉਹਨਾਂ ਨੂੰ ਵੀ ਬੰਦੀ ਬਣਾ ਰੱਖਿਆ ਹੈ। ਜੋ ਕਿ ਸਮੁੱਚੇ ਸਿੱਖ ਜਗਤ ਲਈ ਹਿਰਦੇ ਬਲੁੱਧਰ ਵਾਲੀ ਗੱਲ ਹੈ। ਉਪਰੋਕਤ ਆਗੂਆਂ ਨੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅੱਜ ਜੋ ਘੱਟ ਗਿਣਤੀ ਸਿੱਖ ਕੌਂਮ ਨਾਲ ਸਮੇਂ ਦੀਆਂ ਦੋਵੇਂ ਸਰਕਾਰਾਂ ਕਰ ਰਹੀਆਂ ਹਨ। ਉਸ ਤੋਂ ਸਮੁੱਚਾ ਪੰਥ ਜਾਗਰੂਕ ਹੋ ਚੁੱਕਾ ਹੈ।ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਸਮੇਂ ਸਮੇਂ ਤੇ ਵੱਡੀਆਂ ਅੜਚਨਾਂ ਪੈਂਦਾ ਕੀਤੀਆਂ ਜਾ ਰਹੀਆਂ ਹਨ।

ਸ. ਰੱਖੜਾ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹਰਿਆਣਾ ਵਿੱਚ ਮਹੌਲ ਖ਼ਰਾਬ ਕਰਦੇ ਹੋਏ ਸਿੱਖਾਂ ਵਿੱਚ ਪਾੜਾ ਪਾਇਆ ਜਾ ਰਿਹਾ ਹੈ।ਤੇ ਸਿੱਧੇ ਤੌਰ ਤੇ ਹਰਿਆਣਾ ਸਰਕਾਰ ਵੱਲੋਂ ਸਿੱਖ ਧਰਮ ਵਿੱਚ ਦਖਲ ਅੰਦਾਜ਼ੀ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂਧਾਮਾਂ ਦੇ ਜਿੰਦਰੇ ਤੋੜ ਕੇ ਕਬਜ਼ੇ ਕਰਵਾਏ ਜਾ ਰਹੇ ਹਨ। ਜੋ ਕਿ ਹਰਿਆਣਾ ਸਰਕਾਰ ਦੀ ਨਿੰਦਣਯੋਗ ਕਾਰਵਾਈ ਹੈ।

ਉਹਨਾਂ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਕਿਸੇ ਵੀ ਧਰਮ ਵਿੱਚ ਦਖਲ ਅੰਦਾਜੀ ਨਹੀਂ ਕਰਨੀ ਚਾਹੀਦੀ।ਜਿਸ ਨਾਲ ਸ਼ਾਂਤਮਈ ਮਾਹੌਲ ਖ਼ਰਾਬ ਹੋਵੇ। ਮੁਹਿੰਮ ਦੀ ਸ਼ੁਰੂਆਤ ਅਰਦਾਸ ਕਰਨ ਉਪਰੰਤ ਸ ਸੁਰਜੀਤ ਸਿੰਘ ਰੱਖੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਭਾਈ ਰਵਿੰਦਰ ਸਿੰਘ ਖਾਲਸਾ ਵੱਲੋਂ ਫਾਰਮ ਭਰ ਕੇ ਕੀਤੀ ਗਈ।ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਢਾਡੀ ਜਥੇ ਵੱਲੋਂ ਬੰਦੀ ਸਿੰਘਾਂ ਦੀ ਵਾਰਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ |

Exit mobile version