Site icon TheUnmute.com

SGPC ਚੋਣਾ ਨੂੰ ਲੈ ਕੇ ਕੇਂਦਰ ਅਤੇ ਸੂਬੇ ਦੀ ਸਰਕਾਰ ਦੀ ਨੀਤੀਆਂ ਦੇ ਖ਼ਿਲਾਫ਼ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਮੋਰਚਾ ਖੋਲ੍ਹਣ ਦਾ ਐਲਾਨ

Sikh Student Federation

ਜਲੰਧਰ, 10 ਨਵੰਬਰ 2023: ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਵੋਟ ਪ੍ਰਕਿਰਿਆ ‘ਚ ਵਾਰ-ਵਾਰ ਬਦਲਾਅ ਅਤੇ ਪੇਚੇਦਗੀਆਂ ਦਾ ਮਾਮਲਾ ਸਿੱਖ ਨਸਲਕੁਸ਼ੀ ਵਰਗਾ ਅਜੰਡਾ ਹੈ, ਜਿਸ ਨੂੰ ਸਿੱਖ ਸਟੂਡੈਂਟ ਫੈਡਰੇਸ਼ਨ (Sikh Student Federation) ਕਿਸੇ ਵੀ ਹਾਲਾਤ ‘ਚ ਸਫ਼ਲ ਨਹੀਂ ਹੋਣ ਦੇਵੇਗੀ। ਇਸ ਦਾ ਐਲਾਨ ਜਲੰਧਰ ਦੇ ਪ੍ਰੈਸ ਕਲੱਬ ‘ਚ ਫੈਡਰੇਸ਼ਨ ਦੇ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ ਹੈ | ਉਹਨਾ ਕਿਹਾ ਕਿ ਇਸ ਮਾਮਲੇ ‘ਚ ਫੈਡਰੇਸ਼ਨ ਦੁਨੀਆਂ ਭਰ ਦੇ ਲੋਕਾਂ ਦਾ ਧਿਆਨ ਕੇਂਦਰਿਤ ਕਰਨ ਅਤੇ ਸਿੱਖਾਂ ਦੀ ਸੰਸਥਾ ਨੂੰ ਤੋੜਨ ਦੇ ਮਾਮਲੇ ਖਿਲਾਫ ਦੇਸ਼ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਅਤੇ ਕੇਂਦਰ ਸਰਕਾਰ ਦਾ ਬੂਹਾ ਖੜਕਾਉਣ ਜਾ ਰਹੀ ਹੈ।

ਗੁਰਚਰਨ ਸਿੰਘ ਗਰੇਵਾਲ ਨੇ ਸਪੱਸਟ ਕੀਤਾ ਕਿ ਕਾਂਗਰਸ ਤੋਂ ਬਾਅਦ ਮੌਜੂਦਾ ਸਰਕਾਰਾਂ ਸਿੱਖਾਂ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਤੋੜਨ ਅਤੇ ਕਾਬਜ਼ ਹੋਣ ਦੇ ਫਾਰਮੂਲੇ ‘ਤੇ ਕੰਮ ਕਰ ਰਹੀਆਂ ਹਨ । ਪੰਜਾਬ ਦੀ ਮੌਜੂਦਾ ਸਰਕਾਰ ਦਿੱਲੀ ਦਾ ਹੱਥ ਥੋਕਾ ਬਣ ਕੇ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਨ ‘ਚ ਅੜਿੱਕੇ ਢਾਹ ਰਹੀ ਹੈ ਤਾਂ ਕਿ ਘੱਟ ਵੋਟਾਂ ਬਣਨ ਦੇ ਸੰਸਥਾ ਦੀ ਪ੍ਰਮਾਣਿਕਤਾ ਨੂੰ ਖ਼ਤਮ ਕੀਤਾ ਜਾ ਸਕੇ। ਸੂਬੇ ‘ਚ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਵੱਲੋਂ ਇਲੈਕਸ਼ਨ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਪਹੁੰਚ ਕਰਨ ਦੇ ਬਾਵਜੂਦ ਵੀ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ |

ਉਨ੍ਹਾਂ ਕਿਹਾ ਕਿ ਫੈਡਰੇਸ਼ਨ (Sikh Student Federation) ਸਿੱਖਾਂ ਦੀਆਂ ਸੰਸਥਾਵਾਂ ਦੀ ਮਜ਼ਬੂਤੀ ਅਤੇ ਰਾਖੀ ਕਰਨ ਲਈ ਵਚਨਵੱਧ ਹੈ। ਇਸ ਸਬੰਧੀ ਦੇਸ਼ ਦੇ ਘੱਟ ਗਿਣਤੀ ਕਮਿਸ਼ਨ ਕੋਲ ਇਸ ਮਾਮਲੇ ਨੂੰ ਉਠਾਉਣ ਅਤੇ ਕੇਂਦਰ ਸਰਕਾਰ ਨੂੰ ਅਜਿਹੇ ਸਿੱਖ ਮਾਰੂ ਏਜੰਡੇ ਤੋਂ ਉਤਪੰਨ ਸਥਿਤੀ ਬਾਰੇ ਜਾਣੂ ਕਰਵਾਉਣ ਲਈ ਪਹੁੰਚ ਕਰਨ ਜਾ ਰਹੀ ਹੈ। ਉਨਾਂ ਸਮੁੱਚੀਆਂ ਸਿੱਖ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਸਿੱਖ ਸੰਸਥਾ ਦੀ ਮਜ਼ਬੂਤੀ ਲਈ ਅੱਗੇ ਆਉਣ ਤਾਂ ਕਿ ਇਸ ਮਹਾਨ ਸੇਵਾ ਲਈ ਸਮੁੱਚਾ ਸਿੱਖ ਜਗਤ ਸਿੱਖ ਸੰਗਤ ਦੀ ਸ਼ਮੂਲੀਅਤ ਕਰਵਾਈ ਜਾ ਸਕੇ।

 

Exit mobile version