July 7, 2024 5:13 pm
dharna of teachers

ਧਰਨੇ ਤੇ ਬੈਠੇ ਅਧਿਆਪਕਾਂ ਨਾਲ ਸ਼ਾਮਿਲ ਹੋਣਗੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ

27 ਨਵੰਬਰ 2021: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੋਹਾਲੀ ਪਹੁੰਚ ਚੁੱਕੇ ਹਨ| ਅਰਵਿੰਦ ਕੇਜਰੀਵਾਲ ਧਰਨੇ ‘ਤੇ ਬੈਠੇ ਅਤੇ ਪਾਣੀ ਦੀ ਟੈਂਕੀ ‘ਤੇ ਚੜ੍ਹੇ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋ ਚੁੱਕੇ ਹਨ।ਇਸ ਦੌਰਾਨ ਕੇਜਰੀਵਾਲ ਵੱਲੋਂ ਅੱਜ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ ।ਬੀਤੇ ਦਿਨਾਂ ‘ਚ ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਚੰਨੀ ਸਰਕਾਰ ਨੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਮੁੱਦਿਆਂ ਨੂੰ ਤੁਰੰਤ ਹੱਲ ਨਾ ਕੀਤੇ ਤਾਂ ਉਹ ਖੁਦ ਇਸ ਧਰਨੇ ਵਿਚ ਸ਼ਾਮਿਲ ਹੋ ਜਾਣਗੇ |ਆਪਣੇ ਇਕ ਐਲਾਨ ਵਿੱਚ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀਆਂ ਵੀ ਦਿੱਤੀਆਂ ਗਈਆਂ ਸਨ। ਦੇਖਣਾ ਹੋਵੇਗਾ ਅੱਜ ਕੇਜਰੀਵਾਲ ਇਸ ਦੌਰਾਨ ਅਧਿਆਪਕਾਂ ਲਈ ਕੀ ਐਲਾਨ ਕਰਦੇ ਹਨ