July 5, 2024 1:06 am
Amritsar DGP

ਮਨੀਕਰਨ ‘ਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ, ਅਫ਼ਵਾਹਾਂ ਨਾ ਫੈਲਾਉਣ: DGP ਗੌਰਵ ਯਾਦਵ

ਚੰਡੀਗੜ੍ਹ 06, ਮਾਰਚ 2023: ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ (Manikaran) ‘ਚ ਪੰਜਾਬ ਦੇ ਕੁਝ ਸੈਲਾਨੀਆਂ ਦੀ ਸਥਾਨਕ ਲੋਕਾਂ ਨਾਲ ਝੜੱਪ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੀ ਵੀਡੀਓ ਵੀ ਸ਼ੋਸਲ ਮੀਡਿਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਹ ਘਟਨਾ ਐਤਵਾਰ ਰਾਤ ਦੀ ਦੱਸੀ ਜਾ ਰਹੀ ਹੈ। ਉਧਰ, ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਮਗਰੋਂ ਪੁਲਿਸ ਹਰਕਤ ਵਿੱਚ ਆਈ ਹੈ।

ਪ੍ਰਾਪਤ ਜਾਣਕਰੀ ਮੁਤਾਬਕ ਪੰਜਾਬੀ ਸੈਲਾਨੀਆਂ ਨੇ ਕਥਿਤ ਤੌਰ ‘ਤੇ ਬਹਿਸ ਤੋਂ ਬਾਅਦ ਕੁਝ ਸਥਾਨਕ ਲੋਕਾਂ ਦੀ ਕੁੱਟਮਾਰ ਕੀਤੀ | ਜਿਕਰਯੋਗ ਹੈ ਕਿ ਮਨੀਕਰਨ ਹਿਮਾਚਲ ਪ੍ਰਦੇਸ਼ ਦਾ ਪ੍ਰਸਿੱਧ ਧਾਰਮਿਕ ਤੇ ਸੈਰ-ਸਪਾਟਾ ਸਥਾਨ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਸੈਲਾਨੀ ਆਉਂਦੇ ਹਨ।

ਇਸ ਮਾਮਲੇ ‘ਤੇ ਕੁੱਲੂ ਦੀ ਐਸਪੀ ਸਾਕਸ਼ੀ ਵਰਮਾ ਨੇ ਕਿਹਾ ਕਿ ਸੈਲਾਨੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਹਿਸ ਤੋਂ ਬਾਅਦ ਸਥਾਨਕ ਲੋਕਾਂ ਤੇ ਸ਼ਰਧਾਲੂਆਂ ਵਿਚਕਾਰ ਝੜਪ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਕੁਝ ਵਾਹਨ ਵੀ ਨੁਕਸਾਨੇ ਗਏ ਹਨ ।

ਇਸਦੇ ਨਾਲ ਹੀ ਐਸਪੀ ਨੇ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਤੇ ਗੁਰਦੁਆਰੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਦੌਰਾਨ ਹਿਮਾਚਲ ਦੇ ਡੀਜੀਪੀ ਸੰਜੇ ਕੁੰਡੂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਾਰੇ ਸੈਲਾਨੀਆਂ ਤੇ ਸ਼ਰਧਾਲੂਆਂ ਦਾ ਸਵਾਗਤ ਹੈ। ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਵੀ ਗੱਲਬਾਤ ਕੀਤੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਕਿਹਾ ਕਿ ਮਨੀਕਰਨ ਵਿੱਚ ਸਥਿਤੀ ਸ਼ਾਂਤੀਪੂਰਨ ਹੈ।

ਡੀਜੀਪੀ ਪੰਜਾਬ ਨੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਮਨੀਕਰਨ (Manikaran) ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ | ਡੀਜੀਪੀ ਗੌਰਵ ਯਾਦਵ ਵੱਲੋਂ ਡੀਜੀਪੀ ਹਿਮਾਚਲ ਨਾਲ ਗੱਲ ਕੀਤੀ ਗਈ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਿਮਾਚਲ ਪੁਲਿਸ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹੀਆਂ ਹਨ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਨਾ ਘਬਰਾਉਣ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ!