July 3, 2024 3:30 am
Deepak Mundi

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਪੁਲਿਸ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ 10 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨੇਪਾਲ ਬਾਰਡਰ ਤੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੌਂੜੀਦਾ ਛੇਵਾਂ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ ਕਰ ਲਿਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੀਪਕ ਮੁੰਡੀ (Deepak Mundi) ਫ਼ਰਾਰ ਸੀ |

ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਸ਼ੂਟਰ ਦੀਪਕ ਮੁੰਡੀ ਦੀ ਭਾਲ ਕਰ ਰਹੀ ਸੀ | ਦੱਸਿਆ ਜਾ ਰਿਹਾ ਹੈ ਅੱਜ ਜਾਂ ਕੱਲ੍ਹ ਨੂੰ ਸ਼ੂਟਰ ਦੀਪਕ ਮੁੰਡੀ ਨੂੰ ਮਾਨਸਾ ਲਿਆਂਦਾ ਜਾਵੇਗਾ | ਇਸਦੇ ਨਾਲ ਹੀ ਦੀਪਕ ਮੁੰਡੀ ਨੂੰ ਪਨਾਹ ਦੇਣ ਵਾਲਿਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ | ਇਸਦੇ ਨਾਲ ਹੀ ਕਾਫੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਕੀਤੇ ਹਨ ਅਤੇ ਦੀਪਕ ਮੁੰਡੀ ਨਾਲ ਦੇ 2 ਸਾਥੀ ਕਪਿਲ ਪੰਡਿਤ ਅਤੇ ਰਜਿੰਦਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ |

Image