ਫ਼ਿਰੋਜ਼ਪੁਰ, 24 ਅਪ੍ਰੈਲ 2024: ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਗੋਗੇਆਣੀ ਦੇ ਰਹਿਣ ਵਾਲੇ ਅੰਗਰੇਜ਼ ਸਿੰਘ ਅਤੇ ਮਾਤਾ ਜਸਬੀਰ ਕੌਰ ਨੇ ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਲਵਪ੍ਰੀਤ ਸਿੰਘ ਆਪਣੇ ਹੀ ਖੂਨ ਦਾ ਪਿਆਸਾ ਹੈ ਅਤੇ ਲਗਾਤਾਰ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ |
ਮਾਪਿਆਂ ਦਾ ਕਹਿਣਾ ਹੈ ਕਿ ਸਾਡਾ ਮੁੰਡਾ ਨਿਹੰਗ ਸਿੰਘ ਬਾਣੇ ‘ਚ ਰਹਿੰਦਾ ਹੈ, ਜਿਸ ਨੇ ਕੁਝ ਦਿਨ ਪਹਿਲਾਂ ਵੀ ਉਹ ਆਪਣੇ ਸਾਥੀ ਨਾਲ ਸਾਡੇ ਘਰ ਆਇਆ ਸੀ ਨੇ ਸਾਡੇ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਸਾਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਜ਼ਖਮੀ ਕਰ ਦਿੱਤਾ, ਜਿਸ ਕਾਰਨ ਹੁਣ ਅਸੀਂ ਦੋਵੇਂ ਸਹੀ ਤਰ੍ਹਾਂ ਨਾਲ ਚੱਲ ਵੀ ਨਹੀਂ ਪਾ ਰਹੇ ਹਾਂ | ਮਾਪਿਆਂ ਨੇ ਦੱਸਿਆ ਪਹਿਲਾਂ ਵੀ ਕਾਫ਼ੀ ਪੈਸਾ ਲਗਾ ਕੇ ਕੈਨੇਡਾ ਭੇਜਿਆ ਸੀ, ਕਈ ਸਾਲ ਬਾਅਦ ਉਹ ਪੰਜਾਬ ਵਾਪਸ ਆ ਗਿਆ ਅਤੇ ਬਾਣਾ ਪਾ ਲਿਆ | ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਮੁੰਡੇ ਨੂੰ ਘਰੋਂ ਬੇਦਖ਼ਲ ਕਰ ਦਿੱਤਾ ਸੀ |
ਪੀੜਤ ਮਾਪਿਆਂ ਨੇ ਦੱਸਿਆ ਕਿ ਜ਼ਖਮੀ ਕਰਨ ਦੀ ਸ਼ਿਕਾਇਤ ਪੁਲਿਸ ਨੂੰ ਵੀ ਕੀਤੀ ਅਤੇ ਇਸ ਸਬੰਧੀ ਪੁਲਿਸ ਨੂੰ ਕਈ ਵਾਰ ਦੱਸਿਆ ਪਰ ਕੋਈ ਕਾਰਵਾਈ ਨਹੀਂ ਹੋਈ, ਹੁਣ ਵੀ ਪੁਲਿਸ ਵੱਲੋਂ ਸਾਡੇ ‘ਤੇ ਹਮਲਾ ਕਰਨ ਦੇ ਦੋਸ਼ ‘ਚ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਪਰ ਅਜੇ ਤੱਕ ਉਸ ਨੂੰ ਹਿਰਾਸਤ ‘ਚ ਨਹੀਂ ਲਿਆ ਗਿਆ |
ਇਸ ਹਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁਲਜ਼ਮਾਂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਪਿਆਂ ਨੂੰ ਚਿੰਤਾ ਹੈ ਕਿ ਉਹ ਉਨ੍ਹਾਂ ’ਤੇ ਮੁੜ ਜਾਨਲੇਵਾ ਹਮਲਾ ਕਰ ਸਕਦੇ ਹਨ ਪੀੜਤ ਦੇ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।