ਅੰਮ੍ਰਿਤਸਰ, 16 ਅਗਸਤ 2023: ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੇ ਹਨ ਅਤੇ ਕਈ ਫ਼ਿਲਮੀ ਸਿਤਾਰੇ ਆਪਣੀਆਂ ਫ਼ਿਲਮਾਂ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਹਨ, ਉੱਥੇ ਹੀ ਪੰਜਾਬੀ ਫ਼ਿਲਮ ‘ਚੇਤਾ ਸਿੰਘ’ (Cheta Singh) ਦੀ ਸਟਾਰ ਕਾਸਟ ਵੀ ਮੱਥਾ ਟੇਕਣ ਲਈ ਪਹੁੰਚੀ ਸੀ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰਬਾਣੀ ਦਾ ਜਾਪ ਕੀਤਾ ਅਤੇ ਬਾਅਦ ਵਿੱਚ ਆਪਣੀ ਨਵੀਂ ਫਿਲਮ ‘ਚੇਤਾ ਸਿੰਘ’ ਦੀ ਸਫਲਤਾ ਲਈ ਅਰਦਾਸ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬੀ ਅਦਾਕਾਰ ਪ੍ਰਿੰਸ ਕੰਵਲਜੀਤ ਨੇ ਦੱਸਿਆ ਕਿ ਉਨ੍ਹਾਂ ਦੀ ਫਿਲਮ ਚੇਤਾ ਸਿੰਘ (Cheta Singh) 1 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਲਈ ਉਹ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ ਹਨ। ਉਨ੍ਹਾਂ ਕਿਹਾ ਕਿ ਫਿਲਮ ਭੈਣ-ਭਰਾ ਦੇ ਪਿਆਰ ‘ਤੇ ਆਧਾਰਿਤ ਹੈ ਕਿਉਂਕਿ ਰੱਖੜੀ ਦਾ ਤਿਉਹਾਰ ਨੇੜੇ ਹੈ ਅਤੇ ਫਿਲਮ ਭੈਣ-ਭਰਾ ਦੇ ਪਿਆਰ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਰੇ ਭੈਣ-ਭਰਾ ਇਸ ਫਿਲਮ ਨੂੰ ਦੇਖਣ ਲਈ ਸਿਨੇਮਾਘਰਾਂ ‘ਚ ਜ਼ਰੂਰ ਜਾਣਗੇ।