TheUnmute.com

ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ “ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ” ਫਿਲਮ ਦੇ ਸਟਾਰਕਾਸਟ

ਪੰਜਾਬ, 17 ਮਾਰਚ 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ “ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ” ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ ਤੋਂ ਪਹਿਲਾਂ ਹੀ ਦਰਸ਼ਕਾਂ ਵਿੱਚ ਉਤਸ਼ਾਹ ਵਧਾ ਦਿੱਤਾ ਹੈ। ਇਸਦੇ ਰਿਲੀਜ਼ ਤੋਂ ਪਹਿਲਾਂ, ਫਿਲਮ ਦੇ ਮੁੱਖ ਕਲਾਕਾਰਾਂ ਨੇ ਫਿਲਮ ਦੀ ਸਫਲਤਾ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਿਆ।

"Es Jahanon Door Kade- Chal Zindiye"

ਫਿਲਮ ਦੇ ਕਲਾਕਾਰਾਂ ਨੇ ਮੀਡਿਆ ਦੇ ਨਾਲ ਗੱਲ-ਬਾਤ ਕਰਦਿਆਂ ਸਭ ਦੇ ਸਹਿਯੋਗ ਦਾ ਧੰਨਵਾਦ ਕੀਤਾ। ਫਿਲਮ “ਏਸ ਜਹਾਨੋ ਦੂਰ ਕਿਤੇ-ਚੱਲ ਜਿੰਦੀਏ” ਪਰਦੇਸੀਆਂ ਦੀਆਂ ਜਾਣੀਆਂ-ਪਛਾਣੀਆਂ ਪਰ ਅਣਕਹੀਆਂ ਕਹਾਣੀਆਂ ਤੇ ਅਧਾਰਿਤ ਹੈ। ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ, ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਤ ਇਸ ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਤ ਅਤੇ ਜਗਦੀਪ ਵੜਿੰਗ ਦੁਆਰਾ ਲਿਖਿਆ ਗਿਆ ਹੈ।

ਇਸਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਡਿਸਟ੍ਰਿਬਯੂਟ ਕੀਤਾ ਜਾਵੇਗਾ। ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ।

Exit mobile version