Jammu and Kashmir

ਸੂਬਾ ਸਰਕਾਰ ਨੇ 12 ਨਵੰਬਰ ਨੂੰ ਛੁੱਟੀ ਦਾ ਕੀਤਾ ਐਲਾਨ

10 ਨਵੰਬਰ 2024: ਪੰਜਾਬ ਸਰਕਾਰ (punjab) ਨੇ ਸੂਬੇ ਵਿੱਚ 12 ਨਵੰਬਰ ਨੂੰ ਰਾਖਵੀਂ ਛੁੱਟੀ (holiday) ਐਲਾਨੀ ਹੈ। ਤੁਹਾਨੂੰ ਦੱਸ ਦੇਈਏ ਕਿ 12 ਨਵੰਬਰ ਨੂੰ ਸੰਤ ਨਾਮਦੇਵ ਜੀ ਦਾ ਜਨਮ ਦਿਨ ਹੈ। ਪੰਜਾਬ ਸਰਕਾਰ (punjab goverment) ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਇਹ ਛੁੱਟੀ ਵੀ ਸ਼ਾਮਲ ਹੈ।

 

ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸਰਕਾਰੀ ਮੁਲਾਜ਼ਮ ਸਾਲ ਵਿੱਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਹਾਲਾਂਕਿ, ਇੱਥੇ ਇਹ ਸਪੱਸ਼ਟ ਕਰੀਏ ਕਿ 12 ਨਵੰਬਰ ਰਾਜ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਇੱਕ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਕਾਰੋਬਾਰੀ ਇਕਾਈਆਂ ਆਮ ਵਾਂਗ ਖੁੱਲ੍ਹਣਗੀਆਂ। ਇਨ੍ਹਾਂ ਅਦਾਰਿਆਂ ਵਿੱਚ ਕੋਈ ਛੁੱਟੀ ਨਹੀਂ ਹੋਵੇਗੀ।

Scroll to Top