ਚੰਡੀਗ੍ਹੜ 23 ਮਈ 2022: ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ( free bus travel facilitie) 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ। ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Transport Minister Laljit Singh Bhullar) ਨੇ ਕਿਹਾ ਕਿ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ ਹੈ |
ਇਦੇ ਨਾਲ ਹੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜਦ ਕਿ ਸਰਕਾਰ ਵਲੋਂ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਗਲਤ ਅਫਵਾਹਾਂ ਫੈਲਾਉਂਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੰਜਾਬ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਕਾਂਗਰਸ ਪਾਰਟੀ ਦੀ ਸਰਕਾਰ ਦੇ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤੀ ਸੀ |