ਚੰਡੀਗਰੀ, 2 ਜਨਵਰੀ 2023: ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ ਇੰਡੀਅਨ ਆਇਲ ਟਰਮੀਨਲ ਦੇ ਤੇਲ ਟੈਂਕਰ ਅਪਰੇਟਰਾਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਨੂੰ ਵਾਪਸ ਲੈ ਲਈ ਹੈ, ਜਿਸ ਕਾਰਨ ਅੱਜ ਦੇਰ ਸ਼ਾਮ ਤੋਂ ਪੈਟਰੋਲ ਪੰਪਾਂ (petrol pumps) ’ਤੇ ਸਪਲਾਈ ਆਮ ਵਾਂਗ ਸ਼ੁਰੂ ਹੋ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ ਹੜਤਾਲ ਖ਼ਤਮ ਕਰਨ ਦਾ ਫੈਸਲਾ ਜਲੰਧਰ ਵਿੱਚ ਤੇਲ ਟੈਂਕਰ ਚਾਲਕਾਂ ਨਾਲ ਬੈਠਕ ਤੋਂ ਬਾਅਦ ਲਿਆ ਗਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਾਹਨਾਂ ਵਿੱਚ ਪੈਟਰੋਲ/ਡੀਜ਼ਲ ਭਰਨ ਵਿੱਚ ਜਲਦਬਾਜ਼ੀ ਨਾ ਕਰਨ ਕਿਉਂਕਿ ਕੁਝ ਘੰਟਿ