July 4, 2024 2:54 pm
strike

ਲੁਧਿਆਣਾ ਦੇ ਲਾਡੋਵਾਲ ਟੋਲ ‘ਤੇ ਠੇਕਾ ਮੁਲਾਜ਼ਮਾਂ ਦਾ ਧਰਨਾ ਸਮਾਪਤ, ਰੱਖੀਆਂ ਇਹ ਮੰਗਾਂ

ਚੰਡੀਗੜ੍ਹ, 09 ਦਸੰਬਰ 2023: ਪੰਜਾਬ ਦੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਬੈਠੇ ਠੇਕਾ ਮੁਲਾਜ਼ਮਾਂ ਨੇ ਏਡੀਸੀ ਹਰਦਿਆਲ ਬੈਂਸ ਦੇ ਭਰੋਸੇ ਤੋਂ ਬਾਅਦ ਧਰਨਾ (strike) ਖ਼ਤਮ ਕਰ ਦਿੱਤਾ ਹੈ। ਮੁਲਾਜ਼ਮਾਂ ਨੇ ਲੁਧਿਆਣਾ ਤੋਂ ਜਲੰਧਰ ਜਾਣ ਵਾਲੀ ਲੇਨ ’ਤੇ ਜਾਮ ਲਗਾ ਦਿੱਤਾ ਸੀ, ਜਿਸ ਕਾਰਨ ਹਾਈਵੇਅ ’ਤੇ ਕਰੀਬ 6 ਕਿਲੋਮੀਟਰ ਲੰਬਾ ਜਾਮ ਲੱਗ ਗਿਆ।

ਪ੍ਰਦਰਸ਼ਨ (strike) ਕਰ ਰਹੇ ਮੁਲਾਜ਼ਮਾਂ ਵਿੱਚ ਸਰਕਾਰੀ ਥਰਮਲ ਪਲਾਂਟ ਅਤੇ ਹਾਈਡਲ ਪ੍ਰਾਜੈਕਟ, ਵੇਰਕਾ ਮਿਲਕ ਪਲਾਂਟ, ਕੈਟਲ ਫੀਡ ਪਲਾਂਟ, ਜਲ ਸਪਲਾਈ ਤੇ ਸੀਵਰੇਜ ਬੋਰਡ, ਐਨਲਿਸਟਮੈਂਟ, ਪਾਵਰਕਾਮ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਸਨ।

ਠੇਕਾ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਹਨ ਕਿ ਆਊਟਸੋਰਸਿੰਗ ਤੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਰਲੇਵਾਂ ਕਰਕੇ ਉਨ੍ਹਾਂ ਨੂੰ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ। ਦੂਜਾ, 15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਨੁਸਾਰ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਅਤੇ ਭਰਤੀ ਹੋਏ ਠੇਕਾ ਮੁਲਾਜ਼ਮਾਂ ਦੀ ਤਨਖਾਹ ਘੱਟੋ-ਘੱਟ 30 ਹਜ਼ਾਰ ਰੁਪਏ ਯਕੀਨੀ ਬਣਾਈ ਜਾਵੇ। ਇਸਦੇ ਨਾਲ ਹੀ ਕੰਪਨੀਆਂ ਅਤੇ ਠੇਕੇਦਾਰਾਂ ਨੂੰ ਸਰਕਾਰੀ ਵਿਭਾਗਾਂ ਵਿੱਚੋਂ ਬਾਹਰ ਕੱਢ ਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਤੋਂ ਹੋ ਰਹੀ ਲੁੱਟ ਬੰਦ ਕੀਤੀ ਜਾਵੇ।