Site icon TheUnmute.com

ਸੁਨਾਮ ਅਦਾਲਤ ਨੇ ਕੈਬਿਨਟ ਮੰਤਰੀ ਅਮਨ ਅਰੋੜਾ ਨੂੰ ਸੁਣਾਈ ਦੋ ਸਾਲ ਦੀ ਸਜ਼ਾ

Aman Arora

ਚੰਡੀਗੜ੍ਹ, 21 ਦਸੰਬਰ 2023: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਸਮੇਤ 9 ਜਣਿਆਂ ਨੂੰ ਸੁਨਾਮ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਾਲ 2008 ਵਿਚ ਅਮਨ ਅਰੋੜਾ ਦੇ ਜੀਜਾ ਰਾਜਿੰਦਰ ਦੀਪਾ ਵੱਲੋਂ ਇਨ੍ਹਾਂ ਵਿਅਕਤੀਆਂ ’ਤੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਅਦਾਲਤ ਵਲੋਂ ਅਰੋੜਾ ਸਣੇ ਜਿਨ੍ਹਾਂ 9 ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ, ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ’ਚੋਂ ਇੱਕ ਦੀ ਮੌਤ ਵੀ ਹੋ ਚੁੱਕੀ ਹੈ। ਅਦਾਲਤ ਨੇ ਧਾਰਾ 452, ਧਾਰਾ 323 ਅਤੇ ਧਾਰਾ 148 ਤਹਿਤ ਇਹ ਸਜ਼ਾ ਸੁਣਾਈ ਹੈ |

Exit mobile version