Site icon TheUnmute.com

ਅਪ੍ਰੈਂਟਿਸ ਬੇਰੁਜਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ਨਾਲ ਪਿਰਮਲ ਸਿੱਧੂ ਦੇ ਸਮਰਥਕਾਂ ਵੱਲੋਂ ਮੁਲਾਕਾਤ

Apprentice Unemployed Lineman Union

ਪਟਿਆਲਾ 29 ਅਗਸਤ 2022: ਪਟਿਆਲਾ ਦੇ ਬਿਜਲੀ ਬੋਰਡ ਦੇ ਬਾਹਰ ਪੱਕਾ ਮੋਰਚਾ ਲਾ ਕੇ ਪ੍ਰਦਰਸ਼ਨ ਕਰ ਰਹੇ ਬੇਰੁਜਗਾਰ ਲਾਈਨਮੈਨ ਅਪਰੈਂਟਿਸ ਯੂਨੀਅਨ (Apprentice Unemployed Lineman Union) ਦੇ ਆਗੂਆਂ ਨਾਲ ਪਿਰਮਲ ਸਿੰਘ ਸਿੱਧੂ ਦੇ ਸਮਰਥਕਾਂ ਵੱਲੋਂ ਮੁਲਾਕਾਤ ਕੀਤੀ | ਜਿਕਰਯੋਗ ਹੈ ਕਿ ਬੇਰੁਜ਼ਗਾਰ ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਵੱਲੋਂ 1690 ਸਹਾਇਕ ਲਾਈਨਮੈਨਾਂ ਦੀਆਂ ਪੋਸਟਾਂ ਨੂੰ ਬਿਨਾਂ ਟੈਸਟ ਤੇ ਅਪ੍ਰੈਂਟਿਸਸ਼ਿਪ ਦੀ ਮੈਰਿਟ ਦੇ ਅਧਾਰ ਤੇ ਭਰਤੀ ਕਰਵਾਉਣ ਲਈ 27/7/2022 ਤੋਂ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਪੱਕਾ ਧਰਨਾ ਲਗਾਇਆ ਹੋਇਆ ਹੈ | ਇਸ ਦੌਰਾਨ ਯੂਨੀਅਨ ਦੇ ਇਨ੍ਹਾਂ ਆਗੂਆਂ ਨੂੰ ਅੱਜ ਵਿਧਾਇਕ ਪਿਰਮਲ ਸਿੰਘ ਅਤੇ ਸਿੱਧੂ ਦੇ ਸਮਰਥਕ ਸ਼ੈਰੀ ਰਿਹਾੜ ਮੁਲਾਕਾਤ ਕਰਨ ਲਈ ਪਹੁੰਚੇ ਹਨ |

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਟਿਆਲਾ ਪੁਲਸ ਵੱਲੋਂ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਬੇਰੁਜਗਾਰ ਲਾਈਨਮੈਨ ਅਪਰੈਂਟਿਸ ਯੂਨੀਅਨ (Apprentice Unemployed Lineman Union) ਦੇ ਆਗੂਆਂ ਤੇ ਅੰਨ੍ਹੇਵਾਹ ਡਾਂਗਾਂ ਵਰ੍ਹਾਉਂਦਿਆਂ ਲਾਠੀਚਾਰਜ ਕਰਕੇ ਇਨ੍ਹਾਂ ਦਾ ਪੱਕਾ ਟੈਂਟ ਵੀ ਉਧੇੜ ਦਿੱਤਾ ਸੀ ਉੱਥੇ ਹੀ ਪਟਿਆਲਾ ਪੁਲਿਸ ਨੇ ਇੱਕ ਵਿਉਂਤ ਬਣਾ ਕੇ ਪੱਤਰਕਾਰਾਂ ਤੇ ਵੀ ਜੰਮ ਕੇ ਡਾਂਗਾਂ ਵਰ੍ਹਾਈਆਂ ਸੀ ਅਤੇ ਪਟਿਆਲਾ ਪੁਲਿਸ ਦੇ ਇਸ ਰਵੱਈਏ ਦੀ ਵੱਖ ਵੱਖ ਰਾਜਨੀਤਿਕ ਪਾਰਟੀਆਂ ਨੇ ਪੋਸਟਾਂ ਪਾ ਕੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਸੀ |

ਉੱਥੇ ਹੀ ਯੂਨੀਅਨ ਦੇ ਆਗੂਆਂ ਨੇ ਇਸ ਲਾਠੀਚਾਰਜ ਤੋਂ ਬਾਅਦ ਇਕ ਵਾਰ ਫਿਰ ਬਿਜਲੀ ਬੋਰਡ ਦਫ਼ਤਰ ਦੇ ਬਾਹਰ ਟੈਂਟ ਲਾ ਕੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ ਤੇ ਇਨ੍ਹਾਂ ਯੂਨੀਅਨ ਦੇ ਆਗੂਆਂ ਨੂੰ ਅੱਜ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਸ਼ੈਰੀ ਰਿਆੜ੍ ਅਤੇ ਵਿਧਾਇਕ ਪਿਰਮਲ ਸਿੰਘ ਵਿਸ਼ੇਸ਼ ਤੌਰ ਤੇ ਮਿਲਣ ਪਹੁੰਚੇ ਹਨ |

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੈਰੀ ਰਿਆੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਨਾਮ ਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਅਤੇ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਕਹਿਣਾ ਸ਼ੁਰੂ ਕਰ ਦਿੱਤਾ ਸੀ ਕਿ ਪੰਜਾਬ ਵਿਚ ਕੋਈ ਧਰਨੇ ਨਹੀਂ ਲੱਗਣਗੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾ ਰਿਹੈ ਪਰ ਜੇਕਰ ਜ਼ਮੀਨੀ ਹਕੀਕਤ ‘ਤੇ ਦੇਖੇ ਤਾਂ ਪੰਜਾਬ ਅੱਜ ਧਰਨੇ ਕੇਂਦਰਾਂ ਦਾ ਬਿੰਦੂ ਬਣਦਾ ਜਾ ਰਿਹਾ ਹੈ |

ਇੱਥੇ ਹੀ ਬੱਸ ਨਹੀਂ ਹੁਣ ਪੰਜਾਬ ਵਿਚ ਧਰਨਾ ਪ੍ਰਦਰਸ਼ਨ ਕਰਨ ਵਾਲੇ ਅਤੇ ਨੌਕਰੀ ਦੀ ਮੰਗ ਕਰਨ ਵਾਲੇ ਨੌਜਵਾਨਾਂ ਦੇ ਨਾਲ ਨਾਲ ਪੱਤਰਕਾਰਾਂ ਨੂੰ ਵੀ ਵਿਉਂਤਬੰਦੀ ਬਣਾ ਕੇ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ ਅਤੇ ਅੱਜ ਜੇਕਰ ਪੰਜਾਬ ਦੀ ਕੋਈ ਬਾਗਡੋਰ ਸੰਭਾਲ ਸਕਦਾ ਅਤੇ ਜੇਕਰ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰ ਸਕਦਾ ਤਾਂ ਉਹ ਨਵਜੋਤ ਸਿੰਘ ਸਿੱਧੂ ਹੀ ਹੈ

Exit mobile version