Imran Khan

ਸੁਪਰੀਮ ਕੋਰਟ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਦੱਸਿਆ ਗੈਰ-ਕਾਨੂੰਨੀ, ਤੁਰੰਤ ਰਿਆਹ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ, 11ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਸਾਬਕਾ ਪੀਐੱਮ ਨਾਲ ਇਨਸਾਫ ਨਹੀਂ ਕੀਤਾ ਗਿਆ। ਉਸ ਨੂੰ ਕੱਲ੍ਹ ਇਸਲਾਮਾਬਾਦ ਹਾਈਕੋਰਟ ਵਿੱਚ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਇਮਰਾਨ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।

ਸ਼ਾਹਬਾਜ਼ ਸ਼ਰੀਫ ਸਰਕਾਰ ਦੀ ਬੁਲਾਰੇ ਮਰੀਅਮ ਔਰੰਗਜ਼ੇਬ ਨੇ ਇਮਰਾਨ ਖਾਨ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ‘ਤੇ ਸਵਾਲ ਖੜ੍ਹੇ ਕੀਤੇ ਹਨ। ਮਰੀਅਮ ਨੇ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਇਮਰਾਨ ਖਾਨ ਦੇ 60 ਅਰਬ ਰੁਪਏ ਦੇ ਘੁਟਾਲੇ ‘ਤੇ ਸਵਾਲ ਕਿਉਂ ਨਹੀਂ ਉਠਾਏ। ਇਸ ਬੰਦੇ ਦੀ ਬਦੌਲਤ ਦੋ ਦਿਨਾਂ ਵਿੱਚ ਸਾਰਾ ਦੇਸ਼ ਸੜ ਗਿਆ। ਇਸ ਤੋਂ ਪਹਿਲਾਂ ਪੁਲਿਸ ਅਤੇ ਰੇਂਜਰਾਂ ‘ਤੇ ਹਮਲੇ ਹੋਏ ਸਨ। ਉਦੋਂ ਸੁਪਰੀਮ ਕੋਰਟ ਚੁੱਪ ਕਿਉਂ ਸੀ?

Scroll to Top