July 2, 2024 9:47 pm
Retired judges

ਸੁਪਰੀਮ ਕੋਰਟ ਵੱਲੋਂ ਪਾਕਿਸਤਾਨੀ ਕਲਾਕਾਰਾਂ ‘ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ ਖਾਰਜ, ਕਿਹਾ- ਇੰਨੀ ਤੰਗ ਸੋਚ ਨਾ ਰੱਖੋ

ਚੰਡੀਗ੍ਹੜ, 28 ਨਵੰਬਰ 2023: ਬੰਬੇ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਪਾਕਿਸਤਾਨੀ ਕਲਾਕਾਰਾਂ (Pakistani artists) ‘ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ‘ਚ ਦਾਇਰ ਪਟੀਸ਼ਨ ‘ਚ ਅਪੀਲ ਕੀਤੀ ਗਈ ਸੀ ਕਿ ਪਾਕਿਸਤਾਨੀ ਕਲਾਕਾਰਾਂ ਨੂੰ ਭਾਰਤ ‘ਚ ਪ੍ਰਦਰਸ਼ਨ ਜਾਂ ਕੰਮ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅਦਾਲਤ ਨੇ ਕਲਾਕਾਰਾਂ ‘ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਇੰਨੀ ਤੰਗ ਸੋਚ ਨਹੀਂ ਰੱਖਣੀ ਚਾਹੀਦੀ |

ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਫੈਜ਼ ਅਨਵਰ ਕੁਰੈਸ਼ੀ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ ਕਿ ਉਹ ਬੰਬੇ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦਾ। ਜਾਣਕਾਰੀ ਮੁਤਾਬਕ ਫੈਜ਼ ਅਨਵਰ ਕੁਰੈਸ਼ੀ ਸਿਨੇ ਐਕਟੀਵਿਸਟ ਅਤੇ ਕਲਾਕਾਰ ਹੋਣ ਦਾ ਦਾਅਵਾ ਕਰਦਾ ਹੈ। ਅਦਾਲਤ ਨੇ ਕੁਰੈਸ਼ੀ ਨੂੰ ਕਿਹਾ ਕਿ ਤੁਸੀਂ ਇਸ ਅਪੀਲ ‘ਤੇ ਵਾਰ-ਵਾਰ ਜ਼ਿੱਦ ਨਾ ਕਰੋ। ਤੁਹਾਨੂੰ ਇੰਨੀ ਤੰਗ ਸੋਚ ਨਹੀਂ ਰੱਖਣੀ ਚਾਹੀਦੀ ।

ਇਸ ਤੋਂ ਪਹਿਲਾਂ ਬੰਬੇ ਹਾਈ ਕੋਰਟ ਨੇ ਪਾਕਿਸਤਾਨੀ ਕਲਾਕਾਰਾਂ (Pakistani artists) ‘ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ‘ਦੇਸ਼ ਭਗਤੀ’ ਦੇ ਪ੍ਰਗਟਾਵੇ ‘ਤੇ ਵੀ ਅਹਿਮ ਟਿੱਪਣੀਆਂ ਕੀਤੀਆਂ ਸਨ। ਹਾਈਕੋਰਟ ਨੇ ਕਿਹਾ ਸੀ ਕਿ ਦੇਸ਼ਭਗਤ ਹੋਣ ਲਈ ਕਿਸੇ ਨੂੰ ਵਿਦੇਸ਼ਾਂ, ਖਾਸ ਕਰਕੇ ਗੁਆਂਢੀ ਦੇਸ਼ ਤੋਂ ਆਉਣ ਵਾਲੇ ਲੋਕਾਂ ਜਾਂ ਕਲਾਕਾਰਾਂ ਨਾਲ ਵੈਰ ਰੱਖਣ ਦੀ ਲੋੜ ਨਹੀਂ ਹੈ।