ਚੰਡੀਗੜ੍ਹ, 26 ਮਈ, 2023: ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ (Satyendar Jain) ਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਨੇ ਸਤੇਂਦਰ ਜੈਨ ਨੂੰ ਕੁਝ ਸ਼ਰਤਾਂ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਸਿਹਤ ਦੇ ਆਧਾਰ ‘ਤੇ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਰਹੇ ਹਾਂ। ਇਸ ਦੌਰਾਨ ਉਹ ਆਪਣੀ ਪਸੰਦ ਦੇ ਨਿੱਜੀ ਹਸਪਤਾਲ ਵਿੱਚ ਵੀ ਆਪਣਾ ਇਲਾਜ ਕਰਵਾ ਸਕਦਾ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਸਤੇਂਦਰ ਜੈਨ ਦਿੱਲੀ ਤੋਂ ਬਾਹਰ ਨਹੀਂ ਜਾ ਸਕਣਗੇ।
ਅਗਸਤ 15, 2025 9:04 ਬਾਃ ਦੁਃ