Kavad Yatra

ਕਾਵੜ ਯਾਤਰਾ ਰੂਟ ‘ਤੇ ਦੁਕਾਨਾਂ ਸੰਬੰਧੀ ਫੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ, UP ਸਮੇਤ ਇਨ੍ਹਾਂ ਸੂਬਿਆਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 22 ਜੁਲਾਈ 2024: ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਵੜ ਯਾਤਰਾ (Kavad Yatra) ਸੰਬੰਧੀ ਦੁਕਾਨਾਂ ‘ਤੇ ਨਾਂ ਲਿਖਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ (Supreme Court) ਨੇ ਸੁਣਵਾਈ ਕੀਤੀ | ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਦੇ ਨਿਰਦੇਸ਼ਾਂ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਦਰਅਸਲ ਕਾਵੜ ਯਾਤਰਾ ਰੂਟ ‘ਤੇ ਸਥਿਤ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ ਮਾਲਕਾਂ ਦੇ ਨਾਂ ਲਿਖਣ ਲਈ ਕਿਹਾ ਗਿਆ ਹੈ।

ਸੁਪਰੀਮ ਕੋਰਟ ਨੇ ਇਸ ਸੰਬੰਧੀ ਤਿੰਨਾਂ ਸੂਬਿਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਵੀ ਮੰਗਿਆ ਹੈ। ਕੋਰਟ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਆਪਣੇ ਨਾਂ ਦੱਸਣ ਦੀ ਲੋੜ ਨਹੀਂ ਹੈ। ਉਹ ਸਿਰਫ਼ ਇਹ ਦੱਸਣ ਕਿ ਉਨ੍ਹਾਂ ਕੋਲ ਕਿਹੜੀਆਂ ਅਤੇ ਕਿਹੋ ਜਿਹੀਆਂ ਖਾਣ-ਪੀਣ ਦੀਆਂ ਵਸਤੂਆਂ ਹਨ।

Scroll to Top