Shambhu border

Shambhu border: ਸ਼ੰਭੂ ਬਾਰਡਰ ਖੋਲ੍ਹਣ ਦੇ ਮੁੱਦੇ ‘ਤੇ ਅੱਜ ਸੁਪਰੀਮ ਕੋਰਟ ਹੋਈ ਸੁਣਵਾਈ

ਚੰਡੀਗੜ੍ਹ, 22 ਜੁਲਾਈ 2024: ਸ਼ੰਭੂ ਬਾਰਡਰ (Shambhu border) ਖੋਲ੍ਹਣ ਦੇ ਮੁੱਦੇ ‘ਤੇ ਅੱਜ ਸੁਪਰੀਮ ਕੋਰਟ ਸੁਣਵਾਈ ਹੋਈ | ਇਸ ਦੌਰਾਨ ਹਰਿਆਣਾ ਸਰਕਾਰ ਨੇ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਮੰਗਿਆ ਹੈ | ਦਰਅਸਲ, ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ‘ਤੇ ਬੈਰੀਕੇਡ ਹਟਾਉਣ ਦੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ | ਹੁਣ ਇਸ ਮਾਮਲੇ ਦੀ ਸੁਣਵਾਈ 24 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਣ ਲਈ ਕਿਹਾ ਸੀ |

ਸੁਣਵਾਈ ਦੌਰਾਨ ਹਾਈਕੋਰਟ ਦਾ ਕਹਿਣਾ ਸੀ ਕਿ ਸ਼ੰਭੂ ਬਾਰਡਰ (Shambhu border) ‘ਤੇ ਸਥਿਤੀ ਸ਼ਾਂਤੀਪੂਰਨ ਹੈ, ਇਸਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੰਗ ਕੇਂਦਰ ਸਰਕਾਰ ਤੋਂ ਹੈ | ਇਸ ਲਈ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ |

Scroll to Top