Mahua Moitra

ਮਹੂਆ ਮੋਇਤਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਚੰਡੀਗੜ੍ਹ, 13 ਦਸੰਬਰ 2023: ਟੀ.ਐੱਮ.ਸੀ ਆਗੂ ਮਹੂਆ ਮੋਇਤਰਾ (Mahua Moitra) ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਆਗੂ ਮਹੂਆ ਮੋਇਤਰਾ ਦੀ ਲੋਕ ਸਭਾ ਤੋਂ ਬਾਹਰ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੂਚੀ ‘ਤੇ ਫੈਸਲਾ ਕਰਨਗੇ।

ਜਸਟਿਸ ਸੰਜੇ ਕਿਸ਼ਨ ਕੌਲ ਅਤੇ ਸੁਧਾਂਸ਼ੂ ਧੂਲੀਆ ਦੀ ਬੈਂਚ ਅੱਗੇ ਮੋਇਤਰਾ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਗਿਆ ਸੀ। ਜਸਟਿਸ ਕੌਲ ਨੇ ਪਟੀਸ਼ਨ ਦਾ ਜ਼ਿਕਰ ਕਰਨ ਵਾਲੇ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਕਿਹਾ ਕਿ ਇਸ ‘ਤੇ ਚੀਫ ਜਸਟਿਸ ਹੀ ਫੈਸਲਾ ਲੈਣਗੇ।

ਲੋਕ ਸਭਾ ਤੋਂ ਬਾਹਰ ਕੀਤੀ ਟੀਐਮਸੀ ਆਗੂ ਮਹੂਆ ਮੋਇਤਰਾ (Mahua Moitra) ਨੂੰ ਛੇਤੀ ਹੀ ਸਰਕਾਰੀ ਬੰਗਲਾ ਖਾਲੀ ਕਰਨਾ ਪੈ ਸਕਦਾ ਹੈ। ਸੰਸਦ ਦੀ ਹਾਊਸਿੰਗ ਕਮੇਟੀ ਨੇ ਮੰਗਲਵਾਰ ਨੂੰ ਕੇਂਦਰੀ ਆਵਾਸ ਮੰਤਰਾਲੇ ਨੂੰ ਪੱਤਰ ਲਿਖ ਕੇ ਸਾਬਕਾ ਸੰਸਦ ਮੈਂਬਰ ਮਹੂਆ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਹੁਕਮ ਦੇਣ ਦੀ ਮੰਗ ਕੀਤੀ ਹੈ।

Scroll to Top