Balwant Singh Rajoana

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਚੰਡੀਗੜ੍ਹ, 03 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸੁਪਰੀਮ ਕੋਰਟ ਵਿੱਚ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ | ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸਮਰੱਥ ਅਥਾਰਟੀ (ਗ੍ਰਹਿ ਮੰਤਰਾਲੇ) ਨੂੰ ਫੈਸਲਾ ਲੈਣ ਲਈ ਕਿਹਾ ਹੈ।

ਜਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਕਰੀਬ 27 ਸਾਲਾਂ ਤੋਂ ਜੇਲ੍ਹ ਵਿੱਚ ਹਨ। ਰਾਜੋਆਣਾ ਨੂੰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਅਦਾਲਤ ਨੇ 1995 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਨੇ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਗ੍ਰਹਿ ਮੰਤਰਾਲੇ ਵੱਲੋਂ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

Scroll to Top