July 4, 2024 6:24 pm
ਸੁਪਰੀਮ ਕੋਰਟ

ਸੁਪਰੀਮ ਕੋਰਟ ਵਲੋਂ ਘਰੇਲੂ ਉਡਾਣਾਂ ‘ਚ ਸਿੱਖਾਂ ਦੇ ਕਿਰਪਾਨ ਰੱਖਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ

ਚੰਡੀਗੜ੍ਹ 5 ਅਗਸਤ 2022: ਸੁਪਰੀਮ ਕੋਰਟ (Supreme Court) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਘਰੇਲੂ ਉਡਾਣਾਂ ‘ਚ ਸਿੱਖਾਂ ਦੇ ਕਿਰਪਾਨ ਨਾਲ ਰੱਖਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ । ਜਿਕਰਯੋਗ ਹੈ ਕਿ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਟੀ (Bureau of Civil Aviation Security’s, BCAS) ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਹਿੰਦੂ ਸੈਨਾ ਨੇ ਪਟੀਸ਼ਨ ਦਾਇਰ ਕੀਤੀ ਸੀ |

ਪ੍ਰਾਪਤ ਜਾਣਕਰੀ ਅਨੁਸਾਰ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਘਰੇਲੂ ਉਡਾਣਾਂ ‘ਚ ਸਿੱਖ ਕਿਰਪਾਨਾਂ ਲੈ ਕੇ ਜਾਣ ਦੀ ਇਜਾਜ਼ਤ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਜਸਟਿਸ ਅਬਦੁਲ ਨਜ਼ੀਰ ਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਫੈਸਲਾ ਸੁਣਾਇਆ।