Ordinance

ਸੁਪਰੀਮ ਕੋਰਟ ਵੱਲੋਂ ਮਣੀਪੁਰ ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਚੰਡੀਗੜ੍ਹ, 20 ਜੂਨ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮਣੀਪੁਰ (Manipur) ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਮਣੀਪੁਰ ਟ੍ਰਾਈਬਲ ਫੋਰਮ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਸੂਬੇ ਵਿੱਚ ਰਹਿ ਰਹੇ ਕੁਕੀ ਭਾਈਚਾਰੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਭਾਰਤੀ ਫੌਜ ਨੂੰ ਦਿੱਤੀ ਜਾਵੇ।

ਮਾਮਲੇ ਦੀ ਤੁਰੰਤ ਸੁਣਵਾਈ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਪਟੀਸ਼ਨ 3 ਜੁਲਾਈ ਨੂੰ ਸੁਣਵਾਈ ਲਈ ਭੇਜ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਹ ਸਿਰਫ਼ ਕਾਨੂੰਨ ਵਿਵਸਥਾ ਦਾ ਮਾਮਲਾ ਹੈ। ਇਸ ਦੌਰਾਨ ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਸੁਰੱਖਿਆ ਏਜੰਸੀਆਂ ਸਥਿਤੀ ਨੂੰ ਕਾਬੂ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।

Scroll to Top