ਚੰਡੀਗ੍ਹੜ 11 ਅਗਸਤ 2022: ਚੋਣਾਂ ਦੌਰਾਨ ਮੁਫ਼ਤ ਸਹੂਲਤਾਂ ਦੇਣ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਦੀ ਮਾਨਤਾ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ (Supreme Court) ‘ਚ ਕਰੀਬ 20 ਮਿੰਟ ਤੱਕ ਸੁਣਵਾਈ ਚੱਲੀ | ਇਸਦੇ ਨਾਲ ਹੀ ਇਸ ਪਟੀਸ਼ਨ ‘ਤੇ ਅਗਲੀ ਸੁਣਵਾਈ 17 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ ।
ਸੁਪਰੀਮ ਕੋਰਟ ਇਸ ਮਾਮਲੇ ‘ਤੇ ਚੋਣ ਕਮਿਸ਼ਨ ਨੂੰ ਫਟਕਾਰ ਲਾਈ ਅਤੇ ਪੁੱਛਿਆ ਕਿ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਆਪਣਾ ਮੈਨੀਫੈਸਟੋ ਤੁਹਾਨੂੰ ਸੌਂਪਦੀਆਂ ਹਨ? ਅਦਾਲਤ ਨੇ ਕਿਹਾ ਕਿ ਸਾਨੂੰ ਹਲਫ਼ਨਾਮਾ ਨਹੀਂ ਮਿਲਦਾ, ਪਰ ਇਹ ਅਖ਼ਬਾਰਾਂ ਵਿੱਚ ਮਿਲਦਾ ਹੈ ਅਤੇ ਉੱਥੇ ਹੀ ਛਪਦਾ ਹੈ, ਅਸੀਂ ਅੱਜ ਅਖ਼ਬਾਰ ਵਿੱਚ ਹਲਫ਼ਨਾਮਾ ਵੀ ਪੜ੍ਹਿਆ ਹੈ।
ਜਿਕਰਯੋਗ ਹੈ ਕਿ ਭਾਜਪਾ ਨੇਤਾ ਅਸ਼ਵਨੀ ਉਪਾਧਿਆਏ ਨੇ ਰਾਜਨੀਤਿਕ ਪਾਰਟੀਆਂ ਦੁਆਰਾ ਮੁਫ਼ਤ ਯੋਜਨਾਵਾਂ ਦੇ ਐਲਾਨ ਦੇ ਖ਼ਿਲਾਫ ਸੁਪਰੀਮ ਕੋਰਟ (Supreme Court) ‘ਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਹੁੰਦਾ ਹੈ।