Site icon TheUnmute.com

ਸੁਪਰੀਮ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

Lawrence Bishnoi

ਚੰਡੀਗੜ੍ਹ 01 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi)  ਦੇ ਪਿਤਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ | ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ (Punjab government) ਨੂੰ ਫਟਕਾਰ ਲਾਈ ਅਤੇ ਪੁੱਛਿਆ ਕਿ ਪੰਜਾਬ ਪੁਲਿਸ ਲਾਰੈਂਸ ਨੂੰ ਕਿੰਨੇ ਦਿਨਾਂ ਤੱਕ ਹਿਰਾਸਤ ਵਿੱਚ ਰੱਖੇਗੀ? ਉਸ ‘ਤੇ ਕਿੰਨੇ ਕੇਸ ਦਰਜ ਹਨ? ਤੁਸੀਂ ਉਸਨੂੰ ਕਿੰਨੇ ਮਹੀਨਿਆਂ ਲਈ ਪੰਜਾਬ ਵਿੱਚ ਰੱਖਣ ਦੀ ਯੋਜਨਾ ਬਣਾ ਰਹੇ ਹੋ? ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਵਿੱਚ ਪੰਜਾਬ ਸਰਕਾਰ ਨੂੰ ਲਾਰੈਂਸ ਸੰਬੰਧੀ ਵੇਰਵੇ ਦੇਣ ਲਈ ਕਿਹਾ ਹੈ।

ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹਦਾਇਤ ਦਿੱਤੀ ਕਿ ਲਾਰੈਂਸ ਨਾਲ ਇੱਕ ਨਾਗਰਿਕ ਵਾਂਗ ਵਿਵਹਾਰ ਕੀਤਾ ਜਾਵੇ । ਜਿੰਨੇ ਦਿਨ ਚਾਹੋ ਹਿਰਾਸਤ ਵਿੱਚ ਰੱਖੋ ਪਰ ਇਸ ਤਰ੍ਹਾਂ ਨਹੀਂ। ਸੁਪਰੀਮ ਕੋਰਟ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਸਜ਼ਾ ਮਿਲੇਗੀ ਪਰ ਇਸ ਤਰ੍ਹਾਂ ਨਹੀਂ।

ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ (Lawrence Bishnoi)  ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੰਜਾਬ ਪੁਲਿਸ ਦਿੱਲੀ ਦੀ ਅਦਾਲਤ ਤੋਂ ਰਿਮਾਂਡ ‘ਤੇ ਲੈ ਕੇ ਆਈ ਸੀ। 13 ਜੂਨ ਨੂੰ ਪੰਜਾਬ ਲਿਆਉਣ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ‘ਚ ਲਿਜਾਇਆ ਜਾ ਰਿਹਾ ਹੈ। ਹੁਣ ਤੱਕ ਲਾਰੈਂਸ ਨੂੰ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ, ਫਰੀਦਕੋਟ ਅਤੇ ਹੁਣ ਮੋਹਾਲੀ ਪੁਲਿਸ ਹਿਰਾਸਤ ਵਿੱਚ ਭੇਜਿਆ ਜਾ ਚੁੱਕਾ ਹੈ।

Exit mobile version