ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਦੀ ਗ੍ਰਿਫਤਾਰੀ ‘ਤੇ 10 ਅਗਸਤ ਤੱਕ ਲਗਾਈ ਰੋਕ

Nupur Sharma

ਚੰਡੀਗੜ੍ਹ 19 ਜੁਲਾਈ 2022: ਭਾਰਤੀ ਜਨਤਾ ਪਾਰਟੀ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ (Nupur Sharma) ਨੂੰ ਪੈਗੰਬਰ ਮੁਹੰਮਦ ‘ਤੇ ਟਿੱਪਣੀ ਦੇ ਮਾਮਲੇ ਅੱਜ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ 10 ਅਗਸਤ ਤੱਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ |ਸੁਰੀਮ ਕੋਰਟ ‘ਚ ਅੱਜ ਪੈਗੰਬਰ ਮੁਹੰਮਦ ‘ਤੇ ਟਿੱਪਣੀ ਦੇ ਮਾਮਲੇ ‘ਚ ਨੂਪੁਰ ਦੀ ਉਸ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿਸ ‘ਚ ਉਨ੍ਹਾਂ ਨੇ ਅਦਾਲਤ ਤੋਂ ਗ੍ਰਿਫਤਾਰੀ ਤੋਂ ਰਾਹਤ ਦੀ ਮੰਗ ਕੀਤੀ ਸੀ।

ਇਸ ਦੌਰਾਨ ਨੂਪੁਰ ਸ਼ਰਮਾ ਦੇ ਵਕੀਲ ਨੇ ਅਦਾਲਤ ‘ਚ ਦਲੀਲ ਦਿੱਤੀ ਕਿ ਨੂਪੁਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਇਸ ਲਈ ਉਸ ਨੂੰ ਗ੍ਰਿਫਤਾਰੀ ਦੇ ਨਾਲ-ਨਾਲ ਸੁਰੱਖਿਆ ਵੀ ਦਿੱਤੀ ਜਾਣੀ ਚਾਹੀਦੀ ਹੈ। ਇਸ ‘ਤੇ ਅਦਾਲਤ ਨੇ ਨੁਪੁਰ ਨੂੰ 10 ਅਗਸਤ ਤੱਕ ਗ੍ਰਿਫਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਸ ਸਬੰਧੀ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।