July 7, 2024 1:05 pm
Arvind Kejriwal

ਸੁਪਰੀਮ ਕੋਰਟ CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਫਿਰ ਕਰੇਗੀ ਸੁਣਵਾਈ

ਚੰਡੀਗੜ੍ਹ, 30 ਅਪ੍ਰੈਲ 2024: ਸੁਪਰੀਮ ਕੋਰਟ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗੀ। ਸੋਮਵਾਰ ਨੂੰ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਪੁੱਛਿਆ ਸੀ ਕਿ ਤੁਸੀਂ ਹੇਠਲੀ ਅਦਾਲਤ ਦੇ ਸਾਹਮਣੇ ਪਟੀਸ਼ਨ ਦਾਇਰ ਕਿਉਂ ਨਹੀਂ ਕੀਤੀ? ਜਿਸ ‘ਤੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਸ ਦੇ ਕਈ ਕਾਰਨ ਹਨ।

ਦਿੱਲੀ ਦੇ ਸ਼ਰਾਬ ਨੀਤੀ ਕਥਿਤ ਘਪਲੇ ਵਿੱਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਹੈ ਅਤੇ ਉਨ੍ਹਾਂ ਦੀ ਨਜ਼ਰਬੰਦੀ ਵੀ ਗ਼ੈਰ-ਕਾਨੂੰਨੀ ਹੈ। ਅਜਿਹਾ ਆਮ ਚੋਣਾਂ ਤੋਂ ਪਹਿਲਾਂ ਰਾਜਨੀਤੀ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਇੱਕ ਸਿਆਸੀ ਪਾਰਟੀ ਨੂੰ ਤਬਾਹ ਕਰਨ ਅਤੇ ਇੱਕ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਇਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਕਿਸੇ ਨੂੰ ਵੀ ਉਦੋਂ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਜਦੋਂ ਅਪਰਾਧ ਦੇ ਸਬੂਤ ਹੋਣ ਨਾ ਕਿ ਸਿਰਫ ਸ਼ੱਕ ਦੇ ਆਧਾਰ ‘ਤੇ।