Site icon TheUnmute.com

ਸੁਪਰੀਮ ਕੋਰਟ ‘ਚ 15 ਅਪ੍ਰੈਲ ਨੂੰ ਹੋਵੇਗੀ CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ

Supreme Court

ਚੰਡੀਗੜ੍ਹ, 13 ਅਪ੍ਰੈਲ 2024: ਸੁਪਰੀਮ ਕੋਰਟ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਸੁਪਰੀਮ ਕੋਰਟ ਨੇ ਸੁਣਵਾਈ ਲਈ 15 ਅਪ੍ਰੈਲ ਤੈਅ ਕੀਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ।

ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਵਿਰੁੱਧ ਉਨ੍ਹਾਂ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਕੇਜਰੀਵਾਲ (Arvind Kejriwal) ਨੇ ਈਡੀ ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਖ਼ਿਲਾਫ਼ ਅਪੀਲ ਕੀਤੀ ਹੈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ‘ਚ ਕਿਹਾ, ਗ੍ਰਿਫਤਾਰੀ ਗੈਰ-ਭਰੋਸੇਯੋਗ ਦਸਤਾਵੇਜ਼ਾਂ ‘ਤੇ ਆਧਾਰਿਤ ਹੈ ਅਤੇ ਸਾਡੇ ਤੋਂ ਲੁਕਾਈ ਗਈ ਹੈ। ਇਸ ‘ਤੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ, ਈਮੇਲ ਭੇਜੋ, ਫਿਰ ਮਾਮਲੇ ਦੇਖਿਆ ਜਾਵੇਗਾ।

Exit mobile version