July 5, 2024 12:22 am
Supreme Court of india

ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਭਲਕੇ ਕਰੇਗੀ ਸੁਣਵਾਈ

ਚੰਡੀਗੜ੍ਹ 27 ਸਤੰਬਰ 2022: ਸੁਪਰੀਮ ਕੋਰਟ (Supreme Court) ਦੀ ਸੰਵਿਧਾਨਕ ਬੈਂਚ ਕੱਲ੍ਹ 500 ਅਤੇ 1000 ਰੁਪਏ ਦੇ ਨੋਟ ਬੰਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗੀ। ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਪੰਜ ਮੈਂਬਰੀ ਬੈਂਚ ਭਲਕੇ ਮਾਮਲੇ ਦੀ ਸੁਣਵਾਈ ਕਰੇਗੀ।

ਬੈਂਚ ਦੇ ਹੋਰ ਜੱਜਾਂ ਵਿੱਚ ਜਸਟਿਸ ਬੀਆਰ ਗਵਈ, ਜਸਟਿਸ ਏਐਸ ਬੋਪੰਨਾ, ਜਸਟਿਸ ਵੀ ਰਾਮਸੁਬਰਾਮਨੀਅਮ ਅਤੇ ਜਸਟਿਸ ਬੀਵੀ ਨਾਗਰਥਨਾ ਸ਼ਾਮਲ ਹਨ। ਮਾਮਲਾ 28 ਸਤੰਬਰ 2022 ਨੂੰ ਸੁਣਵਾਈ ਲਈ ਸੂਚੀਬੱਧ ਹੈ।