July 7, 2024 8:59 am
Bihar

ਨੋਟਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ 12 ਅਕਤੂਬਰ ਨੂੰ ਕਰੇਗੀ ਸੁਣਵਾਈ

ਚੰਡੀਗੜ੍ਹ 28 ਸਤੰਬਰ 2022: ਸੁਪਰੀਮ ਕੋਰਟ (Supreme Court) ਦੀ ਸੰਵਿਧਾਨਕ ਬੈਂਚ 500 ਅਤੇ 1000 ਰੁਪਏ ਦੇ ਨੋਟ ਬੰਦ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 12 ਅਕਤੂਬਰ ਨੂੰ ਸੁਣਵਾਈ ਕਰੇਗੀ। ਇਸ ਦੌਰਾਨ ਜਸਟਿਸ ਅਬਦੁਲ ਨਜ਼ੀਰ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਪਟੀਸ਼ਨਾਂ ਸਿਧਾਂਤਕ ਪ੍ਰਕਿਰਿਆ ਦੇ ਨਜ਼ਰੀਏ ਤੋਂ ਦਾਇਰ ਕੀਤੀਆਂ ਜਾਂਦੀਆਂ ਹਨ, ਤਾਂ ਉਨ੍ਹਾਂ ਦਾ ਨੋਟਿਸ ਲਿਆ ਜਾਵੇਗਾ।

ਬੈਂਚ ਵਿੱਚ ਜਸਟਿਸ ਬੀਆਰ ਗਵਈ, ਜਸਟਿਸ ਏਐਸ ਬੋਪੰਨਾ, ਜਸਟਿਸ ਵੀ ਰਾਮਸੁਬਰਾਮਨੀਅਮ ਅਤੇ ਜਸਟਿਸ ਬੀਵੀ ਨਾਗਰਥਨਾ ਵੀ ਸ਼ਾਮਲ ਸਨ। ਜਿਸ ਵਿਚ ਕੇਂਦਰ ਦੇ 8 ਨਵੰਬਰ 2016 ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ 58 ਪਟੀਸ਼ਨਾਂ ‘ਤੇ ਸੁਣਵਾਈ ਹੋਈ। ਤੁਹਾਨੂੰ ਦੱਸ ਦੇਈਏ ਕਿ 8 ਨਵੰਬਰ 2016 ਦੀ ਦੇਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਅਤੇ 1000 ਰੁਪਏ ਦੀ ਕਰੰਸੀ ਨੂੰ ਪ੍ਰਚਲਿਤ ਕਰਨ ਤੋਂ ਰੋਕਣ ਦਾ ਐਲਾਨ ਕੀਤਾ ਸੀ।