July 2, 2024 10:40 pm

PM ਮੋਦੀ ਦੀ ਪੰਜਾਬ ‘ਚ ਸੁਰੱਖਿਆ ਕੁਤਾਹੀ ਮਾਮਲੇ ‘ਚ ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ

ਚੰਡੀਗ੍ਹੜ 25 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ, 2022 ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ। 5 ਜਨਵਰੀ, 2022 ਨੂੰ ਅਚਾਨਕ ਮੋਦੀ ਦਾ ਕਾਫਲਾ ਫਲਾਈਓਵਰ ‘ਤੇ ਫਸ ਗਿਆ ਸੀ। ਫਿਰੋਜ਼ਪੁਰ ‘ਚ PM ਮੋਦੀ ਦੇ ਕਾਫਲੇ ਨੂੰ 15 ਮਿੰਟ ਤੱਕ ਖੜ੍ਹਾ ਰਹਿਣਾ ਪਿਆ ਸੀ ਅਤੇ ਬਾਅਦ ‘ਚ ਇਹ ਦੌਰਾ ਰੱਦ ਕਰਦਿਆਂ ਦਿੱਲੀ ਵਾਪਸ ਪਰਤ ਗਏ ਸਨ |

ਚੀਫ਼ ਜਸਟਿਸ ਐਨ.ਵੀ ਰਮੰਨਾ, ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਜਨਵਰੀ ਵਿੱਚ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਏਗੀ ਅਤੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕਥਿਤ ਖਾਮੀਆਂ ਦੀ ਜਾਂਚ ਦੇ ਹੁਕਮ ਸੁਣਾਏਗੀ। ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ।ਇਸ ਮਾਮਲੇ ਦੀ ਜਾਂਚ ਰਿਪੋਰਟ ਜਨਤਕ ਨਹੀਂ ਕੀਤੀ ਗਈ |