ਚੰਡੀਗੜ੍ਹ, 18 ਸਤੰਬਰ 2023: ਸੋਮਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਆਜ਼ਾਦੀ ਦੇ 75 ਸਾਲ ਬਾਅਦ ਦੀਆਂ ਪ੍ਰਾਪਤੀਆਂ ‘ਤੇ ਚਰਚਾ ਹੋਵੇਗੀ। ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਕੀਤਾ, ਜਿਸ ਕਾਰਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਨਾਰਾਜ਼ਗੀ ਜਤਾਈ।
ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਇੱਕ ਨਵੀਂ ਥਾਂ ‘ਤੇ ਅੱਗੇ ਲਿਜਾਉਂਦੇ ਹੋਏ, ਸਾਨੂੰ ਨਵੇਂ ਦ੍ਰਿੜ ਇਰਾਦੇ, ਨਵੀਂ ਊਰਜਾ ਅਤੇ ਨਵੇਂ ਵਿਸ਼ਵਾਸ ਨਾਲ ਕੰਮ ਕਰਨਾ ਹੋਵੇਗਾ। ਦੇਸ਼ ਨੂੰ 2047 ਤੱਕ ਵਿਕਸਤ ਕਰਨਾ ਹੈ। ਇਸ ਲਈ ਜੋ ਵੀ ਫੈਸਲੇ ਲਏ ਜਾਣੇ ਹਨ, ਉਹ ਇਸ ਨਵੀਂ ਪਾਰਲੀਮੈਂਟ ਵਿੱਚ ਲਏ ਜਾਣਗੇ । ਮੈਂ ਸਾਰੇ ਸਤਿਕਾਰਯੋਗ ਸੰਸਦ ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਕਿ ਇਹ ਇੱਕ ਛੋਟਾ ਸੈਸ਼ਨ ਹੈ। ਉਹ ਇੱਥੇ ਜੋਸ਼ ਅਤੇ ਉਤਸ਼ਾਹ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ। ਭਾਰਤ ਦੀਆਂ ਰਗਾਂ ਵਿੱਚ ਲੋਕਤੰਤਰ ਹੈ |
ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਇਸ ਇਮਾਰਤ ਨੂੰ ਸੰਸਦ ਭਵਨ ਵਜੋਂ ਮਾਨਤਾ ਮਿਲੀ। ਇਸ ਇਮਾਰਤ ਨੂੰ ਬਣਾਉਣ ਦਾ ਫੈਸਲਾ ਵਿਦੇਸ਼ੀ ਸ਼ਾਸਕਾਂ ਦਾ ਸੀ। ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਇਸ ਇਮਾਰਤ ਦੇ ਨਿਰਮਾਣ ਵਿੱਚ ਮੇਰੇ ਦੇਸ਼ ਵਾਸੀਆਂ ਦਾ ਪਸੀਨਾ ਅਤੇ ਮਿਹਨਤ ਲੱਗੀ ਹੈ। ਪੈਸਾ ਵੀ ਮੇਰੇ ਦੇਸ਼ ਦੇ ਲੋਕਾਂ ਦਾ ਸੀ। ਪੀਐਮ ਮੋਦੀ ਨੇ ਕਿਹਾ ਸਾਡੇ ਲਈ ਪੁਰਾਣੀ ਸੰਸਦ ਭਵਨ ਛੱਡਣਾ ਕਾਫੀ ਭਾਵੂਕ ਪਲ ਹੈ | ਜਿਨ੍ਹਾਂ ਸਾਡੇ ਲਈ ਉਸਤੋਂ ਕਈ ਜ਼ਿਆਦਾ ਪੱਤਰਕਾਰਾਂ ਲਈ ਵੀ ਭਾਵੂਕ ਪਲ ਹੈ ਜੋ ਕਈ ਸਾਲਾਂ ਤੋਂ ਇਸ ਨਾਲ ਜੁੜੇ ਰਹੇ |
ਪ੍ਰਧਾਨ ਮੰਤਰੀ ਮੋਦੀ ਨੇ ਜੀ-20 ਦੇ ਸਮਾਗਮ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਜੀ-20 ਵਿੱਚ ਗਲੋਬਲ ਸਾਊਥ ਦੀ ਆਵਾਜ਼ ਬਣਨਾ ਚਾਹੀਦਾ ਹੈ। ਜੀ-20 ਦੀ ਬੇਮਿਸਾਲ ਸਫਲਤਾ ਦੇਸ਼ ਲਈ ਮਾਣ ਵਾਲੀ ਗੱਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀ-20 ਵਿੱਚ ਭਾਰਤ ਦੀ ਵਿਭਿੰਨਤਾ ਦਾ ਜਸ਼ਨ ਮਨਾਇਆ ਜਾਣਾ ਚਾਹੀਦਾ ਹੈ।
ਦੁਨੀਆ ਭਰ ਵਿੱਚ ਇਸ ਕਿਸਮ ਦੀ ਪ੍ਰਾਪਤੀ ਨੂੰ ਆਧੁਨਿਕਤਾ, ਵਿਗਿਆਨ ਅਤੇ ਤਕਨਾਲੋਜੀ ਨਾਲ ਜੋੜ ਕੇ ਦੇਖਿਆ ਜਾਂਦਾ ਹੈ ਅਤੇ ਜਦੋਂ ਇਹ ਸੰਭਾਵਨਾ ਦੁਨੀਆ ਦੇ ਸਾਹਮਣੇ ਆਉਂਦੀ ਹੈ ਤਾਂ ਬਹੁਤ ਸਾਰੀਆਂ ਸੰਭਾਵਨਾਵਾਂ, ਕਈ ਮੌਕੇ ਸਾਡੇ ਬੂਹੇ ‘ਤੇ ਖੜ੍ਹੇ ਹੁੰਦੇ ਹਨ। ਅਫਰੀਕੀ ਸੰਘ ਦੀ ਸਥਾਈ ਮੈਂਬਰਸ਼ਿਪ ਅਤੇ ਜੀ-20 ਦਾ ਸਰਬਸੰਮਤੀ ਨਾਲ ਐਲਾਨ, ਇਹ ਸਾਰੀਆਂ ਗੱਲਾਂ ਭਾਰਤ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀਆਂ ਹਨ।
ਪੀਐਮ ਮੋਦੀ ਨੇ ਸਵੇਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਚੰਦਰਯਾਨ-3 ਮਿਸ਼ਨ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਦਰਯਾਨ-3 ਮਿਸ਼ਨ ਭਾਰਤ ਲਈ ਮਾਣ ਵਾਲੀ ਗੱਲ ਹੈ। ਚੰਦਰਯਾਨ-3 ਮਿਸ਼ਨ ਨਵੀਂ ਪ੍ਰੇਰਨਾ ਦਾ ਸਰੋਤ ਬਣਿਆ। ਭਾਰਤ ਚੰਨ ‘ਤੇ ਵੀ ਤਿਰੰਗਾ ਲਹਿਰਾ ਰਿਹਾ ਹੈ। ਸ਼ਿਵ ਸ਼ਕਤੀ ਪੁਆਇੰਟ ਭਾਰਤ ਲਈ ਪ੍ਰੇਰਨਾ ਦਾ ਕੇਂਦਰ ਬਣ ਗਿਆ ਹੈ।
ਸੰਸਦ ਦਾ ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਪਹਿਲੇ ਦਿਨ ਨੂੰ ਛੱਡ ਕੇ ਬਾਕੀ ਦਿਨਾਂ ਦੀ ਕਾਰਵਾਈ ਨਵੇਂ ਸੰਸਦ ਭਵਨ ਵਿੱਚ ਚੱਲੇਗੀ। ਨਵੀਂ ਇਮਾਰਤ ਵਿੱਚ ਗਣੇਸ਼ ਚਤੁਰਥੀ ਵਾਲੇ ਦਿਨ ਯਾਨੀ 19 ਸਤੰਬਰ ਨੂੰ ਕਾਰਵਾਈ ਸ਼ੁਰੂ ਹੋਵੇਗੀ।
ਇਸ ਸਾਲ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਨਵੀਂ ਸੰਸਦ ਭਵਨ ਦਾ ਉਦਘਾਟਨ ਕੀਤਾ ਸੀ। ਹੁਣ ਨਵੇਂ ਸੰਸਦ ਭਵਨ ਵਿੱਚ ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਨਾਲ ਇਹ ਪੁਰਾਣੀ ਇਮਾਰਤ ਦੀ ਥਾਂ ਲੈ ਲਵੇਗੀ, ਜਿਸ ਵਿੱਚ ਹੁਣ ਕਈ ਊਣਤਾਈਆਂ ਪੈਦਾ ਹੋ ਗਈਆਂ ਹਨ। ਪੁਰਾਣੀ ਸੰਸਦ ਦੀ ਇਮਾਰਤ ਨੂੰ ਸਥਾਈ ਅਜਾਇਬ ਘਰ ਵਿੱਚ ਤਬਦੀਲ ਕੀਤਾ ਜਾਵੇਗਾ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਵਿਸ਼ੇਸ਼ ਸੈਸ਼ਨ ਦੌਰਾਨ ਕੁੱਲ 8 ਬਿੱਲਾਂ ਨੂੰ ਚਰਚਾ ਅਤੇ ਪਾਸ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ।ਪਤ ਜਾਣਕਾਰੀ ਅਨੁਸਾਰ ਮੁੱਖ ਚੋਣ ਕਮਿਸ਼ਨਰ ਸੰਬੰਧੀ ਬਿੱਲ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਵਿਚਾਰੇ ਜਾਣ ਵਾਲੇ 8 ਬਿੱਲਾਂ ਦੀ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਹੈ।