Site icon TheUnmute.com

ਸਵੀਪ ਟੀਮ ਨੇ ਫਾਜ਼ਿਲਕਾ ਦੇ ਵੱਖ-ਵੱਖ ਬੈਂਕਾਂ ‘ਚ ਚਲਾਇਆ ਵੋਟਰ ਜਾਗਰੂਕਤਾ ਅਭਿਆਨ

voter awareness

ਫਾਜ਼ਿਲਕਾ 22 ਮਈ 2024: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਤੇ ਫਾਜ਼ਿਲਕਾ-080 ਚੋਣ ਅਧਿਕਾਰੀ-ਕਮ ਉਪ ਮੰਡਲ ਮੈਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਫਾਜ਼ਿਲਕਾ ਦੇ ਵੱਖ-ਵੱਖ ਬੈਂਕਾਂ ਜਿਵੇਂ ਕਿ ਪੰਜਾਬ ਨੈਸ਼ਨਲ ਬੈਂਕ, ਸਟੇਟ ਬੈਂਕ ਆਫ ਇੰਡੀਆ ਸਾਰੀਆਂ ਬ੍ਰਾਂਚਾਂ, ਬੈਂਕ ਆਫ ਇੰਡੀਆ, ਐਕਸਿਸ ਬੈਂਕ, ਐੱਚ ਡੀ ਐਫ ਸੀ ਬੈਂਕ, ਸੈਂਟਰਲ ਬੈਂਕ, ਯੈੱਸ ਬੈਂਕ, ਆਈ ਸੀ ਆਈ ਬੈਂਕ ਵਿੱਚ ਜਾਗਰੂਕਤਾ ਅਭਿਆਨ ਚਲਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ (voter awareness) ਕੀਤਾ ਗਿਆ।

ਸਵੀਪ ਟੀਮ ਵੱਲੋਂ ਬੈਂਕਾਂ ਵਿੱਚ ਹਾਜ਼ਰ ਕਰਮਚਾਰੀਆਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ (voter awareness) ਕੀਤਾ ਗਿਆ। ਇਸ ਤੋਂ ਇਲਾਵਾ ਹਾਜ਼ਰ ਲੋਕਾਂ ਨੂੰ ਵੋਟ ਉਤਸਵ ਵਿੱਚ ਭਾਗੀਦਾਰੀ ਲੈਣ ਦੀ ਵੱਧ ਤੋਂ ਵੱਧ ਅਪੀਲ ਕੀਤੀ ਗਈ। ਇਸ ਵੋਟਰ ਜਾਗਰੂਕਤਾ ਅਭਿਆਨ ਨੂੰ ਸਫਲ ਬਣਾਉਣ ਵਿੱਚ ਫਾਜ਼ਿਲਕਾ 80 ਤੋਂ ਸਵੀਪ ਟੀਮ ਇੰਚਾਰਜ ਸਤਿੰਦਰ ਬਤਰਾ, ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦਾ ਵਿਸ਼ੇਸ਼ ਸਹਿਯੋਗ ਰਿਹਾ।

 

Exit mobile version