Jalalabad

ਸਵੀਪ ਟੀਮ ਜਲਾਲਾਬਾਦ ਦੁਆਰਾ ਸਟਿੱਕਰ ਚਿਪਕਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ 3 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ (Jalalabad) 079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਫਸਰ ਦੀ ਦੇਖਰੇਖ ਵਿੱਚ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜਲਾਲਾਬਾਦ (Jalalabad) 079 ਤੋਂ ਸਵੀਪ ਟੀਮ ਵਲੋਂ ਆਮ ਜਨਤਾ ਤੇ ਨੌਜਵਾਨ, ਦਿਵਿਆਂਗ ਮਜ਼ਦੂਰ,ਕਿਸਾਨ ਵੋਟਰਾਂ ਅਤੇ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਵੱਖ ਵੱਖ ਪਿੰਡਾਂ ਵਿੱਚ ਜਾਗਰੂਕ ਕੀਤਾ। ਜਿਹਨਾਂ ਨੌਜਵਾਨਾਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਇਸ ਮੌਕੇ ਸਰਕਾਰੀ ਬੱਸਾਂ ਅੱਡੇ ਤੇ ਬੱਸ ਉੱਪਰ ਵੋਟ ਜਾਗਰੂਕ ਸਟਿੱਕਰ ਚਿਪਕਾਏ ਗਏ। ਸਵਾਰੀਆਂ ਨੂੰ ਵੋਟਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਟੀਮ ਇੰਚਾਰਜ ਅਮਰਦੀਪ ਬਾਲੀ, ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ ਵੀ ਮੌਜੂਦ ਸੀ। ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Scroll to Top