Site icon TheUnmute.com

ਜਲਾਲਾਬਾਦ ਦੀ ਸਵੀਪ ਟੀਮ ਨੇ ਡੋਰ-ਟੂ-ਡੋਰ ਲੋਕਾਂ ਨੂੰ ਵੋਟਾਂ ਪ੍ਰਤੀ ਕੀਤਾ ਜਾਗਰੂਕ

ਜਲਾਲਾਬਾਦ

ਜਲਾਲਾਬਾਦ,18 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ.ਡੀ.ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਜ਼ਿਲ੍ਹਾ ਸਵੀਪ ਨੋਡਲ ਸ਼ਿਵ ਕੁਮਾਰ ਗੋਇਲ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਰਜਿੰਦਰ ਕੁਮਾਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ (sweep team) ਅਧੀਨ ਵੋਟਰ ਜਾਗਰੂਕਤਾ ਲਈ ਜਲਾਲਾਬਾਦ ਦੀ ਸਵੀਪ ਟੀਮ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ |

ਅਮਰਦੀਪ ਬਾਲੀ, ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਸਟਿੱਕਰ ਲਗਾਏ ਗਏ। ਫਸਟ ਟਾਇਮ ਨਿਊ ਮਹਿਲਾ ਵੋਟਰ ਨੇ ਆਪਣੇ ਵੋਟ ਪੋਲ ਕਰਨ ਦਾ ਵਿਸ਼ਵਾਸ ਦਿਵਾਇਆ | ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Exit mobile version