July 5, 2024 1:58 am
Taliban government

ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਤੇ ਲੜਕੀਆਂ ਦੇ ਮਨੁੱਖੀ ਅਧਿਕਾਰਾਂ ਦੀ ਕੀਤੀ ਉਲੰਘਣਾ: ਸੰਯੁਕਤ ਰਾਸ਼ਟਰ

ਚੰਡੀਗੜ੍ਹ 11 ਨਵੰਬਰ 2022: ਸੰਯੁਕਤ ਰਾਸ਼ਟਰ ਮਹਾਸਭਾ ਨੇ ਤਾਲਿਬਾਨ ‘ਤੇ ਅਫਗਾਨ ਔਰਤਾਂ ਅਤੇ ਲੜਕੀਆਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਮਤਾ ਪਾਸ ਕੀਤਾ ਹੈ। ਸੰਯੁਕਤ ਰਾਸ਼ਟਰ ਮਹਾਸਭਾ ਨੇ ਤਾਲਿਬਾਨ (Taliban) ‘ਤੇ ਪ੍ਰਤੀਨਿਧ ਸਰਕਾਰ ਦੀ ਸਥਾਪਨਾ ਕਰਨ ਵਿੱਚ ਅਸਫਲ ਰਹਿਣ ਅਤੇ ਦੇਸ਼ ਨੂੰ “ਗੰਭੀਰ ਆਰਥਿਕ, ਮਾਨਵਤਾਵਾਦੀ ਅਤੇ ਸਮਾਜਿਕ ਸਥਿਤੀ ਵਿੱਚ ਪਾਉਣ ਦਾ ਦੋਸ਼ ਲਗਾਇਆ।

ਇਸ ਪਾਸ ਕੀਤੇ ਮਤੇ ਵਿਚ 15 ਮਹੀਨੇ ਪਹਿਲਾਂ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਸੱਤਾ ਵਿਚ ਆਉਣ ਤੋਂ ਬਾਅਦ ਦੇਸ਼ ਵਿਚ ਜਾਰੀ ਹਿੰਸਾ ਅਤੇ ਅਲ-ਕਾਇਦਾ ਅਤੇ ਇਸਲਾਮਿਕ ਸਟੇਟ ਵਰਗੇ ਅੱਤਵਾਦੀ ਸਮੂਹਾਂ ਦੇ ਨਾਲ-ਨਾਲ “ਵਿਦੇਸ਼ੀ ਅੱਤਵਾਦੀ ਲੜਾਕਿਆਂ” ਦਾ ਵੀ ਹਵਾਲਾ ਦਿੱਤਾ ਗਿਆ ਹੈ ।

ਇਸ ਦੌਰਾਨ ਵੋਟਿੰਗ ਤੋਂ ਪਹਿਲਾਂ ਜਰਮਨ ਰਾਜਦੂਤ ਨੇ ਜਨਰਲ ਅਸੈਂਬਲੀ ਨੂੰ ਦੱਸਿਆ ਕਿ ਅਗਸਤ 2021 ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅਫਗਾਨਿਸਤਾਨ ਵਿੱਚ ਇੱਕ “ਵੱਡਾ ਆਰਥਿਕ ਅਤੇ ਮਾਨਵਤਾਵਾਦੀ ਸੰਕਟ ਦੇਖਿਆ ਗਿਆ ਹੈ, ਜਿਸ ਨਾਲ ਅੱਧੀ ਆਬਾਦੀ ਨੂੰ “ਗੰਭੀਰ ਭੋਜਨ ਅਸੁਰੱਖਿਆ” ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਤਾ ਔਰਤਾਂ ਅਤੇ ਲੜਕੀਆਂ ਵਿਰੁੱਧ ਜਿਨਸੀ ਹਿੰਸਾ ਸਮੇਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਾ ਹੈ।