Lok Sabha elections

ਮੋਹਾਲੀ: ਲੋਕਤੰਤਰ ਦੀ ਮਜ਼ਬੂਤੀ ਦੇ ਮੱਦੇਨਜ਼ਰ ਲੋਕ ਸਭਾ ਚੌਣਾਂ 2024 ਸਬੰਧੀ ਜ਼ਿਲ੍ਹੇ ਲਈ 80 ਫ਼ੀਸਦ ਤੋਂ ਵਧੇਰੇ ਮਤਦਾਨ ਦਾ ਟੀਚਾ

ਐੱਸ.ਏ.ਐੱਸ. ਨਗਰ, 20 ਫਰਵਰੀ 2024: ਲੋਕਤੰਤਰ ਦੀ ਮਜ਼ਬੂਤੀ ਦੇ ਮੱਦੇਨਜ਼ਰ ਲੋਕ ਸਭਾ ਚੌਣਾਂ 2024 (Lok Sabha elections 2024) ਸਬੰਧੀ ਜ਼ਿਲ੍ਹੇ ਲਈ 80 ਫ਼ੀਸਦ ਤੋਂ ਵਧੇਰੇ ਮਤਦਾਨ ਦਾ ਟੀਚਾ ਮਿਥਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਨੋਡਲ ਅਫਸਰ,ਸਵੀਪ, ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਟੀਚੇ ਦੀ ਪੂਰਤੀ ਲਈ ਜ਼ਿਲ੍ਹੇ ਨੂੰ ਤਿੰਨ ਵਿਧਾਨ ਸਭਾ ਹਲਕਿਆਂ ਖਰੜ, ਡੇਰਾਬਸੀ ਅਤੇ ਮੁਹਾਲੀ ਵਿੱਚ ਵੱਡੇ ਪੱਧਰ ਉਪਰ ਵੋਟਰ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾ ਰਿਹੈ ਹਨ।

ਜ਼ਿਲ੍ਹੇ ਦੀਆਂ ਸਮੂਹ ਯੂਨਵਰਸਿਟੀਆਂ, ਕਾਲਜਾਂ, ਜ਼ਿਲ੍ਹਾ ਸਿੱਖਿਆ ਅਫਸਰ, ਯੁਵਕ ਸੇਵਾਵਾਂ ਵਿਭਾਗ ਅਤੇ ਜ਼ਿਲ੍ਹਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਨਾਲ ਮਿਲਕੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਲਈ ਜਾਗਰੂਕ ਕੀਤਾ ਕੀਤਾ ਜਾਵੇਗਾ। ਆਂਗਨਵਾੜੀ, ਆਸ਼ਾ ਵਰਕਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਮਿਲਕੇ ਚੌਣਾਂ ਵਿੱਚ ਔਰਤਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨਾਲ ਮਿਲ ਕੇ ਸਮੂਹ ਬੈਕਾਂ ਰਾਹੀਂ ਵੀ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਪਿਛਲੇ ਸਾਲ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ 15320 ਨਵੇਂ ਨੌਜਵਾਨ (18+) ਵੋਟਰਾਂ ਦਾ ਪੰਜੀਕਰਣ ਕੀਤਾ ਗਿਆ ਹੈ।

ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਦੱਸਿਆ ਕਿ 2019 ਦੀਆਂ ਲੋਕ ਸਭਾ ਚੋਣਾਂ (Lok Sabha elections 2024) ਦੌਰਾਨ ਵਿਧਾਨ ਸਭਾ ਹਲਕਾ ਡੇਰਾਬਸੀ ਦੀ ਪ੍ਰਤੀਸ਼ਤ ਪੰਜਾਬ ਦੀ ਐਵਰੇਜ ਵੋਟਰ ਪ੍ਰਤੀਸ਼ਤਤਾ ਤੋਂ ਵੱਧ ਸੀ ਜਦਕਿ ਮੁਹਾਲੀ ਅਤੇ ਖਰੜ ਦੀ ਘੱਟ ਸੀ। ਇਸ ਵਾਰ ਘੱਟ ਪ੍ਰਤੀਸ਼ਤ ਵਾਲੇ ਚੋਣ ਖੇਤਰਾਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਬੂਥ ਪੱਧਰ ਉੱਪਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ।

Scroll to Top