Site icon TheUnmute.com

ਤਰਨਤਾਰਨ ਅਦਾਲਤ ਵਲੋਂ ਸਪੀਕਰ ਕੁਲਤਾਰ ਸੰਧਵਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਸਣੇ 4 ਮੰਤਰੀ ਤੇ ਵਿਧਾਇਕ ਖ਼ਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

Tarn Taran court

ਚੰਡੀਗੜ੍ਹ 31 ਅਗਸਤ 2022: ਤਰਨਤਾਰਨ (Tarn Taran) ਦੀ ਏਸੀਜੇਐਮ ਅਦਾਲਤ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ,ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਖ਼ਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਜਿਕਰਯੋਗ ਹੈ ਕਿ 2020 ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਕਲੀ ਸ਼ਰਾਬ ਕਾਰਨ ਕਈ ਜਾਨਾਂ ਗਈਆਂ ਸਨ, ਜਿਸਦੇ ਵਿਰੋਧ ‘ਚ ‘ਆਪ’ ਆਗੂਆਂ ਵੱਲੋਂ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਤਤਕਾਲੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ ਸੀ |

ਇਸਦੇ ਨਾਲ ਹੀ ਕਾਂਗਰਸ ਸਰਕਾਰ ਨੇ ਤਰਨਤਾਰਨ (Tarn Taran) ਦੇ ਥਾਣਾ ਸਦਰ ‘ਚ ਇਨ੍ਹਾਂ ‘ਆਪ’ ਆਗੂਆਂ ਖ਼ਿਲਾਫ ਮਾਮਲਾ ਦਰਜ ਕਰਵਾਇਆ ਸੀ। ਇਸ ਮਾਮਲੇ ਦੀ ਸੁਣਵਾਈ ਏ.ਸੀ.ਜੇ.ਐਮ ਬਗੀਚਾ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਸੀ ਅਤੇ ਸਪੀਕਰ ਕੁਲਤਾਰ ਸੰਧਵਾ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਲਾਲਜੀਤ ਭੁੱਲਰ, ਹਰਭਜਨ ਸਿੰਘ, ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਜਿਸਦੇ ਚੱਲਦੇ ਅਦਾਲਤ ਨੇ ਸਾਰੇ ਮੁਲਜ਼ਮਾਂ ਦੀ ਜ਼ਮਾਨਤ ਲਈ ਅਰਜ਼ੀ ਦੇਣ ਵਾਲਿਆਂ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਇਸਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਸਤੰਬਰ ਨੂੰ ਹੋਵੇਗੀ।

‘ਆਪ’ ਦੇ ਸਾਰੇ ਆਗੂਆਂ ਦੇ ਵਕੀਲ ਐਡਵੋਕੇਟ ਬੂਟਾ ਸਿੰਘ ਸੰਧੂ ਨੇ ਅਦਾਲਤ ਵਿੱਚ ਮੁਲਜ਼ਮਾਂ ਨੂੰ ਹਾਜ਼ਰੀ ਤੋਂ ਛੋਟ ਦੇਣ ਲਈ ਅਰਜ਼ੀ ਦਿੱਤੀ ਸੀ, ਪਰ ਜੱਜ ਬਗੀਚਾ ਸਿੰਘ ਨੇ ਅਰਜ਼ੀ ਰੱਦ ਕਰ ਦਿੱਤੀ ਸੀ | ਜੱਜ ਬਗੀਚਾ ਸਿੰਘ ਨੇਕਿਹਾ ਕਿ ਇਨ੍ਹਾਂ ਸਾਰਿਆਂ ਦੀ ਗ਼ੈਰ-ਹਾਜ਼ਰੀ ਕਾਰਨ ਕੇਸ ਲਟਕ ਰਿਹਾ ਹੈ।

Exit mobile version