Kanianwali

ਪੁਲਿਸ ਵੱਲੋਂ ਕਥਿਤ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਨੈਸ਼ਨਲ ਐਸ.ਸੀ ਕਮਿਸ਼ਨ ਦੀ ਟੀਮ ਪਹੁੰਚੀ ਪਿੰਡ ਕਾਨਿਆਂਵਾਲੀ

ਸ੍ਰੀ ਮੁਕਤਸਰ ਸਾਹਿਬ, 02 ਜੂਨ 2023: ਬੀਤੇ ਦਿਨੀ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਾਨਿਆਂਵਾਲੀ (Kanianwali) ਵਿਖੇ ਪੁਲਿਸ ਮੁਲਾਜ਼ਮਾਂ ਅਤੇ ਦਲਿਤ ਭਾਈਚਾਰੇ ਨਾਲ ਸੰਬਧਿਤ ਵਿਅਕਤੀ ਦੀ ਦੁਕਾਨ ‘ਤੇ ਬਹਿਸ ਹੋ ਗਈ | ਇਸਦੇ ਨਾਲ ਪੁਲਿਸ ਵੱਲੋਂ ਕਥਿਤ ਕੁੱਟਮਾਰ ਦੀ ਘਟਨਾ ਦੇ ਮਾਮਲੇ ਵਿਚ ਪਿੰਡ ਵਾਸੀਆਂ ਵੱਲੋਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਪਿੰਡ ਦੇ ਦਲਿਤ ਭਾਈਚਾਰੇ ਦੇ ਲੋਕਾਂ ਦਾ ਕਥਿਤ ਦੋਸ਼ ਹੈ ਕਿ ਇਸ ਮਾਮਲੇ ਦੀ ਅਸਲੀਅਤ ਕੁਝ ਹੋਰ ਹੈ |

ਪੁਲਿਸ ਦਲਿਤ ਭਾਈਚਾਰੇ ਦੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਪ੍ਰੇਸ਼ਾਨ ਕਰ ਰਹੀ ਹੈ। ਇਸ ਮਾਮਲਾ ‘ਚ ਅੱਜ ਨੈਸ਼ਨਲ ਐਸ.ਸੀ ਕਮਿਸ਼ਨ ਵਿਜੇ ਸਾਂਪਲਾ ਵੱਲੋਂ ਇਕ ਟੀਮ ਪਿੰਡ ਕਾਨਿਆਂਵਾਲੀ (Kanianwal)  ਵਿਖੇ ਪਹੁੰਚੀ। ਇਸ ਟੀਮ ‘ਚ ਡੀ.ਆਈ.ਜੀ ਅਵਨੀਤ ਕੌਰ, ਕੁਲਦੀਪ ਸਿੰਘ ਭੰਗੇਵਾਲਾ ਨਿੱਜੀ ਸਹਾਇਕ ਸ਼ਾਮਲ ਸਨ । ਪਿੰਡ ਵਾਸੀਆਂ ਨਾਲ ਮੀਟਿੰਗ ਉਪਰੰਤ ਉਹਨਾਂ ਕਿਹਾ ਕਿ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਰਿਪੋਰਟ ਕਮਿਸ਼ਨ ਨੂੰ ਸੌਂਪੀ ਜਾਵੇਗੀ ।

Scroll to Top