July 7, 2024 4:07 pm
Heavy snowfall in North Kashmi

ਕਸ਼ਮੀਰ ‘ਚ ਲਗਾਤਾਰ ਬਰਫ਼ਬਾਰੀ ਕਾਰਨ ਕਈ ਡਿਗਰੀ ਹੇਠਾਂ ਡਿੱਗਿਆ ਤਾਪਮਾਨ

ਚੰਡੀਗੜ੍ਹ 12 ਜਨਵਰੀ 2022: ਕਸ਼ਮੀਰ ‘ਚ ਲਗਾਤਾਰ ਬਰਫ਼ਬਾਰੀ (Snowfall) ਕਾਰਨ ਲੋਕ ਦੇ ਜੀਵਨ ਨੂੰ ਕਾਫੀ ਪ੍ਰਭਾਵਿਤ ਕਰ ਰਿਹਾ ਹੈ| ਭਾਰੀ ਬਰਫ਼ਬਾਰੀ (Snowfall) ਕਾਰਨ ਸ੍ਰੀਨਗਰ ਦੀਆਂ ਉਡਾਣਾਂ ਨੂੰ ਵੀ ਰੱਦ ਕਰਨਾ ਪਿਆ ਸੀ | ਕਸ਼ਮੀਰ ਵਿਚ ਲਗਭਗ ਸਾਰੀਆਂ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਫ੍ਰੀਜ਼ਿੰਗ ਪੁਆਇੰਟ ਤੋਂ ਕਈ ਡਿਗਰੀ ਹੇਠਾਂ ਦਰਜ ਕੀਤਾ ਗਿਆ। ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਪਹਿਲਗਾਮ (Pahalgam) ਅਤੇ ਗੁਲਮਰਗ (Gulmarg) ਰਿਜ਼ੋਰਟ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ ‘ਚ ਘੱਟੋ-ਘੱਟ ਤਾਪਮਾਨ 11.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਘਾਟੀ ਵਿੱਚ ਇਸ ਸਾਲ ਦਾ ਸਭ ਤੋਂ ਘੱਟ ਤਾਪਮਾਨ ਹੈ। ਗੁਲਮਰਗ ਰਿਜ਼ੋਰਟ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 11.5 ਡਿਗਰੀ ਸੈਲਸੀਅਸ ਰਿਹਾ। ਗੁਲਮਰਗ ‘ਚ ਲਗਾਤਾਰ ਚਾਰ ਦਿਨਾਂ ਤੋਂ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਜਾਂ ਇਸ ਤੋਂ ਘੱਟ ਰਿਹਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ (Jammu and Kashmir) ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ‘ਚ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੱਕ ਦਿਨ ਪਹਿਲਾਂ ਇੱਥੇ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਸੀ। ਕਾਜ਼ੀਗੁੰਡ ਵਿੱਚ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ, ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿੱਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਅਤੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਗਿਆਨੀਆਂ ਨੇ ਅਗਲੇ ਕੁਝ ਦਿਨਾਂ ਲਈ ਮੁੱਖ ਤੌਰ ‘ਤੇ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਕਸ਼ਮੀਰ ਵਿੱਚ 40 ਦਿਨਾਂ ਦਾ ‘ਚਿੱਲਈ ਕਲਾਂ’ ਪੜਾਅ 21 ਦਸੰਬਰ ਨੂੰ ਸ਼ੁਰੂ ਹੋਇਆ। ਇਸ ਸਮੇਂ ਦੌਰਾਨ, ਇਸ ਖੇਤਰ ਵਿੱਚ ਕੜਾਕੇ ਦੀ ਠੰਡ ਹੁੰਦੀ ਹੈ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਉਂਦੀ ਹੈ, ਜਿਸ ਕਾਰਨ ਇੱਥੋਂ ਦੀ ਮਸ਼ਹੂਰ ਡਲ ਝੀਲ ਦੇ ਨਾਲ-ਨਾਲ ਘਾਟੀ ਦੇ ਕਈ ਹਿੱਸਿਆਂ ਵਿੱਚ ਜਲ ਸਪਲਾਈ ਲਾਈਨਾਂ ਸਮੇਤ ਜਲ ਭੰਡਾਰ ਜਾਮ ਹੋ ਜਾਂਦੇ ਹਨ। ਇਸ ਦੌਰਾਨ ਜ਼ਿਆਦਾਤਰ ਇਲਾਕਿਆਂ ‘ਚ ਬਰਫਬਾਰੀ ਦੀ ਸੰਭਾਵਨਾ ਵੀ ਸਭ ਤੋਂ ਜ਼ਿਆਦਾ ਹੈ, ਖਾਸ ਕਰਕੇ ਉੱਚਾਈ ਵਾਲੇ ਇਲਾਕਿਆਂ ‘ਚ ਭਾਰੀ ਬਰਫਬਾਰੀ ਹੁੰਦੀ ਹੈ।